ਧਰਦਿਓ ਸਰਦਾਰਾਂ ਦੀ ਪੰਚਾਇ ਦੀ ਬਿਹਤਰੀ ਲਈ ਯਤਨਸ਼ੀਲ : ਈ.ਟੀ.ਓ
ਧਰਦਿਓ ਸਰਦਾਰਾਂਤ 60 ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਕੇ ਈ.ਟੀ.ਓ ਦਾ ਸਾਥ ਦੇਣ ਲਈ ਅੱਗੇ ਆਈ
ਜੰਡਿਆਲਾ, 06 ਫਰਵਰੀ (ਕੰਵਲਜੀਤ ਸਿੰਘ ਲਾਡੀ) : ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬਾ ਨਿਵਾਸੀਆਂ ਨੂੰ ਵਿਸ਼ਵ ਪੱਧਰੀ ਸਿਹਤ, ਸਿੱਖਿਆ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਤਰਜੀਹੀ ਆਧਾਰ ’ਤੇ ਢੁਕਵੇਂ ਕਦਮ ਪੁੱਟੇ ਜਾ ਰਹੇ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਪਿੰਡ ਧਰਦਿਉ ਸਰਦਾਰਾਂ ਵਿਖੇ ਪੰਚਾਇਤ ਦਾ ਸਨਮਾਨ ਕਰਦੇ ਵਕਤ ਕੀਤਾ। ਦੱਸਣਯੋਗ ਹੈ ਕਿ ਅੱਜ ਪੰਚਾਇਤ ਨੇ ਸਰਪੰਚ ਰੁਪਿੰਦਰ ਕੌਰ ਸ਼ਾਹ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਦਾ ਡਟਵਾਂ ਸਾਥ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕਾਂਗਰਸ ਦੇ ਸਾਬਕਾ ਜਨਰਲ ਸਕੱਤਰ ਰਣਜੀਤ ਸਿੰਘ ਰਾਣਾ, ਮੈਂਬਰ ਪੰਚਾਇਤ ਨਵਜੀਤ ਕੌਰ, ਗੁਰਬਿੰਦਰ ਸਿੰਘ, ਬਲਜੀਤ ਸਿੰਘ, ਸਾਹਿਬ ਸਿੰਘ, ਰਾਣਾ ਰੰਧਾਵਾ, ਜੈ ਦੇਵ ਸ਼ਾਹ ਅਤੇ ਜਸਬੀਰ ਸਿੰਘ ਰਿਖੀ ਸਮੇਤ 60 ਪਰਿਵਾਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਜਲੀ ਬਿਲਾਂ ਦੀ ਮੁਆਫ਼ੀ, ਸਰਕਾਰੀ ਮਹਿਕਮਿਆਂ ਵਿੱਚ ਭਰਤੀ, ਪੈਨਸ਼ਨ ਬਹਾਲੀ, ਭਿ੍ਸਟਾਚਾਰ ਮੁਕਤ ਪ੍ਸਾਸ਼ਨ, ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਸੁਚਾਰੂ ਬਣਾਉਣ ਦੇ ਨਾਲ ਨਾਲ ਸਟਾਫ਼ ਦੀ ਸੁਰੱਖਿਆ ਅਤੇ ਦਵਾਈਆਂ ਦੀ ਉਪਲਬਧਤਾ ਵਰਗੇ ਵੱਡੇ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਵੱਲੋਂ ਟੀਚਾ ਮਿਥਿਆ ਗਿਆ ਹੈ ਕਿ ਅਗਲੇ ਇੱਕ ਦੋ ਵਰਿ੍ਹਆਂ ਅੰਦਰ ਸਾਰੇ ਟੈਸਟ ਤੇ ਸਾਰੀਆਂ ਦਵਾਈਆਂ ਹਸਪਤਾਲਾਂ ਅੰਦਰ ਹੀ ਮੁਫ਼ਤ ਉਪਲਬਧ ਹੋਣਗੀਆਂ। ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਕਾਰਪੋਰੇਟ ਹਸਪਤਾਲਾਂ ਨਾਲੋਂ ਵੀ ਵਧੀਆ ਬਣਾਏ ਜਾਣਗੇ ਅਤੇ ਕਿਸੇ ਵੀ ਹਸਪਤਾਲ ਵਿੱਚ ਨਾ ਤਾਂ ਸਪੈਸ਼ਲਿਸਟ ਡਾਕਟਰਾਂ ਦੀ ਕਮੀ ਰਹੇਗੀ ਅਤੇ ਨਾ ਹੀ ਲੋੜਵੰਦਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਇਹ ਹਾਲ ਕੇਵਲ ਸਿਹਤ ਵਿਭਾਗ ਦਾ ਹੀ ਨਹੀਂ, ਬਲਕਿ ਸਾਰੇ ਵਿਭਾਗਾਂ ਨੂੰ ਪੈਰਾਂ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਮੈਨੂੰ ਆਪਣੇ ਇਲਾਕੇ ਦੀ ਪੰਚਾਇਤ ਉਤੇ ਮਾਣ ਹੈ, ਜਿਸਨੇ ਬਿਨਾ ਸ਼ਰਤ ਮੁੱਖ ਮੰਤਰੀ ਦੀਆਂ ਨੀਤੀਆਂ ਤੋਂ ਪ੍ਭਾਵਿਤ ਹੋ ਕੇ ਸਰਕਾਰ ਦਾ ਸਾਥ ਦੇਣ ਦਾ ਐਲਾਨ ਕੀਤਾ ਹੈ।