ਜੰਡਿਆਲਾ ਗੁਰੂ, 21 ਫਰਵਰੀ (ਕੰਵਲਜੀਤ ਸਿੰਘ ਲਾਡੀ) : ਪੰਜਾਬ ਪੁਲਿਸ ਵੱਲੋਂ ਓਪਰੇਸ਼ਨ ਕਾਸ਼ ਦੇ ਤਹਿਤ ਨਸ਼ਿਆਂ ਦੇ ਖ਼ਿਲਾਫ਼ ਪੂਰੇ ਪੰਜਾਬ ਵਿੱਚ ਰੇਡ ਕੀਤੀ ਗਈ ਅੱਜ ਸੇਵਰ 10 ਵਜੇ ਐਸ ਐਸ ਪੀ ਸਤਿੰਦਰ ਸਿੰਘ ਦੀ ਅਗਵਾਈ ਹੇਠ ਜੰਡਿਆਲਾ ਗੁਰੂ ਵਿਖੇ ਭਾਰੀ ਪੁਲਿਸ ਪਾਰਟੀ ਨਾਲ ਨਸ਼ਾ ਵੇਚਣ ਵਾਲੇ ਘਰਾਂ ਤੇ ਸਰਚ ਅਪ੍ਰੇਸ਼ਨ ਕੀਤਾ ਗਿਆ।
ਪੁਲਿਸ ਵੱਲੋ ਘਰ ਘਰ ਦੀ ਤਲਾਸ਼ੀ ਕੀਤੀ ਗਈ।ਇਸ ਮੌਕੇ ਐਸ ਐਸ ਪੀ ਨੇ ਕਿਹਾ ਕਿ ਸਹਿਰ ਵਾਸੀ ਨਸ਼ਿਆਂ ਨੂੰ ਖਤਮ ਕਰਨ ਲਈ ਸਾਡਾ ਸਾਥ ਦੇਣ ਤਾਂ ਜੋ ਨਸ਼ੇ ਨੂੰ ਜੜ੍ਹੋ ਤੋਂ ਹੀ ਖਤਮ ਕੀਤਾ ਜਾਵੇ । ਐਸ਼ ਐਸ ਪੀ ਨੇ ਨਸ਼ਾ ਵੇਚਣ ਵਾਲਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਨਸ਼ਾ ਵੇਚਣਾ ਬੰਦ ਕਰ ਦੇਣ ।
ਉਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕੇ ਜ਼ੋ ਵਿਅਕਤੀ ਨਸ਼ੇ ਦੇ ਆਦੀ ਹੋ ਗਏ ਹਨ ਤੇ ਆਪਣਾ ਨਸ਼ਾ ਛੱਡਣਾ ਚਾਉਦੇ ਹਨ ਤਾਂ ਉਹ ਸਾਨੂੰ ਜਾਣਕਾਰੀ ਦੇਣ ਤੇ ੍ਰਉਹਨਾਂ ਦਾ ਇਲਾਜ ਕਰਵਾ ਕੇ ਦਿੱਤਾ ਜਾਵੇਗਾ। ਪੁਲਿਸ ਨੇ ਨਸ਼ਾ ਵੇਚਣ ਵਾਲੇ ਕੁੱਝ ਲੋਕਾਂ ਨੂੰ ਆਪਣੀ ਹਿਰਾਸਤ ਵਿੱਚ ਵੀ ਲਿਆ।ਇਸ ਮੌਕੇ ਡੀਐਸਪੀ ਕੁਲਦੀਪ ਸਿੰਘ, ਐਸ ਐਚ ਓ ਮੁਖਤਿਆਰ ਸਿੰਘ ਆਦਿ ਹਾਜ਼ਰ ਸਨ।