ਚੋਹਲਾ ਸਾਹਿਬ/ਤਰਨਤਾਰਨ,15 ਮਾਰਚ (ਨਈਅਰ) : ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਜ਼ਿਲ੍ਹਾ ਤਰਨਤਾਰਨ ਦੇ ਪ੍ਰਧਾਨ ਅਤੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਜੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਸ.ਗੁਰਿੰਦਰ ਸਿੰਘ ਟੋਨੀ (ਭੱਠੇ ਵਾਲੇ) ਦੇ ਸੱਸ ਮਾਤਾ ਸਰਦਾਰਨੀ ਚਰਨਜੀਤ ਕੌਰ ਪਤਨੀ ਸਵ.ਤਰਲੋਚਨ ਸਿੰਘ ਗਿੱਲ (ਰਿਟਾਇਰਡ ਐਸਪੀ) ਅਚਾਨਕ ਗੁਰੂ ਚਰਨਾਂ ਵਿੱਚ ਜਾ ਬਿਰਾਜੇ।
ਸਵ.ਚਰਨਜੀਤ ਕੌਰ
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਵਲੋਂ ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ ਅਤੇ ਗੁਰਿੰਦਰ ਸਿੰਘ ਟੋਨੀ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਵਾਹਿਗੁਰੂ ਅੱਗੇ ਮਾਤਾ ਜੀ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਦੀ ਅਰਦਾਸ ਬੇਨਤੀ ਕੀਤੀ ਗਈ।ਪਰਿਵਾਰਕ ਸੂਤਰਾਂ ਅਨੁਸਾਰ ਮਾਤਾ ਚਰਨਜੀਤ ਕੌਰ ਦਾ ਅੰਤਿਮ ਸੰਸਕਾਰ 17 ਮਾਰਚ ਸ਼ੁੱਕਰਵਾਰ ਨੂੰ ਪਿੰਡ ਦੀਨੇਵਾਲ ਵਿੱਚ ਕੀਤਾ ਜਾਵੇਗਾ।