ताज़ा खबर

ਰਾਜੇਵਾਲ ਗਰਜੇ ਮਹਾਂਪੰਚਾਇਤ ਦੀ ਸਟੇਜ ਤੋਂ ਅਤੇ ਕਹੀਆਂ ਇਹ ਗਲ੍ਹਾਂ

ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਜਗਰਾਓਂ ‘ਚ ਅੱਜ ਮਹਾਂਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ‘ਚ ਪੰਜਾਬ ਦੇ ਕਿਸਾਨਾਂ ਨੇ ਹੀ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦਾ ਮੁੱਢ ਬੰਨ੍ਹਿਆ, ਜਿਸ ਤੋਂ ਬਾਅਦ ਹਰਿਆਣਾ ਵੀ ਇਸ ‘ਚ ਸ਼ਾਮਲ ਹੋ ਗਿਆ ਅਤੇ ਹੌਲੀ-ਹੌਲੀ ਦੇਸ਼ ਦੇ ਬਾਕੀ ਸੂਬਿਆਂ ਦੇ ਕਿਸਾਨ ਵੀ ਇਸ ਸੰਘਰਸ਼ ਨਾਲ ਜੁੜਦੇ ਗਏ। ਰਾਜੇਵਾਲ ਨੇ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਲਈ ਨਹੀਂ ਸਗੋਂ ਵਪਾਰੀਆਂ ਲਈ ਬਣੇ ਹਨ, ਇਸ ਲਈ ਕੇਂਦਰ ਸਰਕਾਰ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲਵੇ। ਰਾਜੇਵਾਲ ਨੇ ਕਿਹਾ ਕਿ ਇਹ ਤਿੰਨੇ ਕਾਨੂੰਨ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਬਣਾਏ ਗਏ ਹਨ। ਰਾਜੇਵਾਲ ਨੇ ਕਿਹਾ ਕਿ ਜੇਕਰ ਦੇਸ਼ ਨੂੰ ਬਚਾਉਣਾ ਹੈ ਤਾਂ ਇਸ ਸਮੇਂ ਸਮਾਜ ਦੇ ਹਰ ਵਰਗ ਨੂੰ ਬਾਹਰ ਨਿਕਲਣਾ ਪਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਹਿੰਦੂਤਵ ਦੇ ਮੁੱਦੇ ‘ਤੇ ਇੱਥੋਂ ਦੀ ਆਬਾਦੀ ਨੂੰ ਵੰਡਣਾ ਚਾਹੁੰਦੀ ਹੈ ਪਰ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਕਿਸਾਨੀ ਅੰਦੋਲਨ ਦੌਰਾਨ ਭਾਜਪਾ ਦਾ ਇਹ ਏਜੰਡਾ ਫੇਲ੍ਹ ਸਾਬਿਤ ਹੋਇਆ ਹੈ।ਮਹਾਂਪੰਚਾਇਤ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ।


ਇਸ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਸਰਕਾਰ ਵਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਲਈ ਨਹੀਂ, ਸਗੋਂ ਵਾਪਰੀਆਂ ਲਈ ਲਿਆਂਦੇ ਗਏ ਹਨ। ਇਸ ਮੌਕੇ ਕੇਂਦਰ ਸਰਕਾਰ ਦੇ ਨਾਲ-ਨਾਲ ਉਨ੍ਹਾਂ ਨੇ PM ਮੋਦੀ ‘ਤੇ ਵੀ ਜਮ ਕੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕੇ ਇਸ ਤੋਂ ਪਹਿਲਾ ਵੀ ਕਈ ਪ੍ਰਧਾਨ ਮੰਤਰੀਆਂ ਨਾਲ ਕਈ ਮੁੱਦਿਆਂ ‘ਤੇ ਚਰਚਾ ਕਰ ਚੁੱਕਾ ਹਾਂ, ਪਰ ਮੈਨੂੰ ਅੱਜ ਦਾ ਪ੍ਰਧਾਨ ਮੰਤਰੀ ਸਭ ਤੋਂ ਵੱਧ ਡ੍ਰਾਮੇਬਾਜ਼ ਲੱਗਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀਆਂ ਦੇ ਨਾਲ ਬੈਠਕ ਦੌਰਾਨ ਵੀ ਉਨ੍ਹਾਂ ਵਲੋਂ ਇਹ ਗੱਲ ਆਖੀ ਗਈ ਸੀ ਕਿ ਉਹ ਵੀ ਵਾਰ-ਵਾਰ ਕਿਸਾਨਾਂ ਦੇ ਮੁੱਦੇ ‘ਤੇ ਝੂਠ ਬੋਲ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਇਸ ਵਾਰ ਦਾ ਬਜਟ ਵੀ ਦੇਸ਼ ਦੇ ਲੋਕ ਲਈ ਨਹੀਂ ਹੈ। ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕੇ ਸਰਕਾਰ ਸਭ ਕੁੱਝ ਵੇਚ ਰਹੀ ਹੈ।

 

ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੁਨੀਆ ਦਾ ਸਭ ਤੋਂ ਲੰਬਾ ਚੱਲਣ ਵਾਲਾ ਅੰਦੋਲਨ, ਸਭ ਤੋਂ ਸ਼ਾਂਤਮਈ ਅਤੇ ਰਿਕਾਰਡ ਕਰਨ ਵਾਲਾ ਅੰਦੋਲਨ ਹੈ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਜਨ ਅੰਦੋਲਨ ਬਣ ਚੁੱਕਾ ਹੈ। ਰਾਜੇਵਾਲ ਨੇ ਫਿਰ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋਂ ਤੱਕ ਇਹ ਅੰਦੋਲਨ ਸ਼ਾਂਤਮਈ ਰਹੇਗਾ, ਉਦੋਂ ਤੱਕ ਸਾਡੀ ਜਿੱਤ ਯਕੀਨੀ ਹੈ ਅਤੇ ਇਸ ਨੂੰ ਕੋਈ ਰੋਕ ਨਹੀਂ ਸਕਦਾ ਪਰ ਜਿਸ ਦਿਨ ਇਸ ਅੰਦੋਲਨ ‘ਚ ਹਿੰਸਾ ਆ ਗਈ, ਉਸ ਦਿਨ ਮੋਦੀ ਸਰਕਾਰ ਦੀ ਜਿੱਤ ਹੋ ਜਾਵੇਗੀ।

ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਮੇਂ ਨੌਜਵਾਨਾਂ ‘ਤੇ ਬਹੁਤ ਵੱਡੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੇ ਨੌਜਵਾਨਾਂ ਨੂੰ ਬਦਨਾਮ ਕਰਨ ਦੀ ਬਹੁਤ ਕੋਸ਼ਿਸ਼ ਕੀਤੀ ਹੈ ਕਿ ਇਹ ਨੌਜਵਾਨ ਨਸ਼ੇੜੀ ਹਨ। ਰਾਜੇਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਬਹੁਤ ਖੁਸ਼ੀ ਹੈ ਕਿ ਅੰਦੋਲਨ ਦੌਰਾਨ ਅੱਜ ਤੱਕ ਕਿਸੇ ਅਖ਼ਬਾਰ ‘ਚ ਕੋਈ ਅਜਿਹੀ ਖ਼ਬਰ ਨਹੀਂ ਆਈ ਕਿ ਕੋਈ ਨੌਜਵਾਨ ਅੰਦੋਲਨ ਦੌਰਾਨ ਨਸ਼ੇ ਕਰਦਾ ਹੋਇਆ ਫੜ੍ਹਿਆ ਗਿਆ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨ ਅਨੁਸ਼ਾਸਨ ‘ਚ ਰਹਿ ਕੇ ਹੱਥਾਂ ‘ਚ ਝਾੜੂ ਫੜ੍ਹ ਕੇ ਖ਼ੁਦ ਸਫ਼ਾਈ ਕਰ ਰਹੇ ਹਨ, ਟ੍ਰੈਫਿਕ ਕੰਟਰੋਲ ਕਰਦੇ ਹਨ, ਲੰਗਰਾਂ ‘ਚ ਸੇਵਾ ਕਰਦੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ‘ਚ ਪੂਰਾ ਜੋਸ਼ ਹੈ।

Related Articles

Leave a Reply

Your email address will not be published.

Back to top button