ਚੋਹਲਾ ਸਾਹਿਬ/ਤਰਨਤਾਰਨ, 28 ਮਈ (ਰਾਕੇਸ਼ ਨਈਅਰ) : ਜ਼ਿਲ੍ਹਾ ਪੁਲਿਸ ਮੁਖੀ ਐਸਐਸਪੀ ਗੁਰਮੀਤ ਸਿੰਘ ਚੌਹਾਨ ਆਈਪੀਐਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਿਆਂ ਖ਼ਿਲਾਫ਼ ਜ਼ੋਰਦਾਰ ਢੰਗ ਨਾਲ ਵਿੱਢੀ ਗਈ ਮੁਹਿੰਮ ਤਹਿਤ ਐਸਪੀ (ਡੀ) ਵਿਸ਼ਾਲਜੀਤ ਸਿੰਘ ਦੀ ਅਗਵਾਈ ਹੇਠ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਪਾਰਟੀ ਵੱਲੋਂ ਡੀਐਸਪੀ ਸਬ-ਡਵੀਜ਼ਨ ਸ਼੍ਰੀ ਗੋਇੰਦਵਾਲ ਸਾਹਿਬ ਸ਼੍ਰੀ ਅਰੁਣ ਸ਼ਰਮਾ ਦੀ ਹਾਜ਼ਰੀ ਵਿੱਚ ਇੱਕ ਨਸ਼ਾ ਤਸਕਰ ਨੂੰ 200 ਗ੍ਰਾਮ ਹੈਰੋਇਨ,ਇੱਕ ਡਬਲ ਬੈਰਲ ਬੰਦੂਕ,2 ਜ਼ਿੰਦਾ ਕਾਰਤੂਸ ਅਤੇ ਇੱਕ ਦੇਸੀ ਪਿਸਤੌਲ ਸਮੇਤ ਮੈਗਜ਼ੀਨ 4 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ।ਕਾਬੂ ਕੀਤੇ ਮੁਲਜ਼ਮ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਗਿਆ ਹੈ।ਥਾਣਾ ਚੋਹਲਾ ਸਾਹਿਬ ਦੇ ਐਸਐਚਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਏਐਸਆਈ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਟੀ-ਪੁਆਇੰਟ ਪਿੰਡ ਜੌਣੇਕੇ ਗਸ਼ਤ ਕਰ ਰਹੇ ਸੀ ਕਿ ਮੁਖਬਰ ਵਲੋਂ ਇਤਲਾਹ ਦਿੱਤੀ ਗਈ ਕਿ ਸੁਖਵਿੰਦਰ ਸਿੰਘ ਉਰਫ ਕਾਕਾ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ ਪੱਤਣ ਜੋ ਵੱਡੀ ਪੱਧਰ ‘ਤੇ ਨਸ਼ਾ ਵੇਚਣ ਤੇ ਖਰੀਦਣ ਦਾ ਧੰਦਾ ਕਰਦਾ ਹੈ।
ਅੱਜ ਵੀ ਬੱਸ ਅੱਡਾ ਪਿੰਡ ਮਰਹਾਣਾ ਵਿਖੇ ਮੌਜੂਦ ਹੈ।ਪੁਲਿਸ ਪਾਰਟੀ ਵਲੋਂ ਤੁਰੰਤ ਕਾਰਵਾਈ ਕਰਦੇ ਹੋਏ ਉੱਪ ਕਪਤਾਨ ਪੁਲਿਸ ਸਬ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਸ਼੍ਰੀ ਅਰੁਣ ਸ਼ਰਮਾ ਦੀ ਹਾਜ਼ਰੀ ਵਿੱਚ ਮੁਲਜ਼ਮ ਸੁਖਵਿੰਦਰ ਸਿੰਘ ਉਰਫ ਕਾਕਾ ਪੁੱਤਰ ਕਰਤਾਰ ਸਿੰਘ ਵਾਸੀ ਹਰੀਕੇ ਪੱਤਣ ਨੂੰ 200 ਗ੍ਰਾਮ ਹੈਰੋਇਨ,ਇੱਕ ਡਬਲ ਬੈਰਲ ਬੰਦੂਕ 12 ਬੋਰ ਸਮੇਤ 2 ਜ਼ਿੰਦਾ ਕਾਰਤੂਸ ਅਤੇ ਇੱਕ ਪਿਸਤੌਲ ਦੇਸੀ 32 ਬੋਰ ਸਮੇਤ ਮੈਗਜ਼ੀਨ 4 ਜ਼ਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ ਗਿਆ ਹੈ।ਐਸ.ਐਚ.ਓ ਸਬ ਇੰਸਪੈਕਟਰ ਵਿਨੋਦ ਸ਼ਰਮਾ ਨੇ ਦੱਸਿਆ ਕਿ ਕਾਬੂ ਕੀਤੇ ਗਏ ਉਕਤ ਮੁਲਜ਼ਮ ਦੇ ਖਿਲਾਫ ਥਾਣਾ ਚੋਹਲਾ ਸਾਹਿਬ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਤਫਤੀਸ਼ ਦੌਰਾਨ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।