ਜਲੰਧਰ (ਕਬੀਰ ਸੌਂਧੀ) : ਦੇਸ਼ ਭਗਤ ਯੂਨੀਵਰਸਿਟੀ ਵਲੋਂ ਚੇਅਰਮੈਨ ਪਨਸਪ ਸ੍ਰ.ਤੇਜਿੰਦਰ ਸਿੰਘ ਬਿੱਟੂ ਨੂੰ ਪਿਛਲੇ 30 ਸਾਲਾਂ ਤੋਂ ਲੋਕ ਸੇਵਾ ਦੇ ਖੇਤਰ ਵਿੱਚ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਮੱਦੇਨਜ਼ਰ ਡਾਕਟਰੇਟ ਆਫ਼ ਆਨਰੇਰੀ ਡਿਗਰੀ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਦੇਸ ਭਗਤ ਯੂਨੀਵਰਸਿਟੀ ਵਲੋਂ ਕਰਵਾਏ ਗਏ ਸਮਾਗਮ ਵਿੱਚ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ।
ਇਸ ਮੌਕੇ ਅਪਣੇ ਸੰਬੋਧਨ ਵਿੱਚ ਚੇਅਰਮੈਨ ਸ੍ਰ.ਤੇਜਿੰਦਰ ਸਿੰਘ ਬਿੱਟੂ ਵਲੋਂ ਦੇਸ਼ ਭਗਤ ਯੂਨੀਵਰਸਿਟੀ ਵਲੋਂ ਉਨ੍ਹਾਂ ਨੂੰ ਡਾਕਟਰੇਟ ਆਫ਼ ਆਨਰੇਰੀ ਡਿਗਰੀ ਨਾਲ ਸਨਮਾਨਿਤ ਕਰਨ ’ਤੇ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਨਾਲ ਉਨਾਂ ਨੂੰ ਸਮਾਜ ਦੀ ਹੋਰ ਵੀ ਉਤਸ਼ਾਹ ਨਾਲ ਸੇਵਾ ਕਰਨ ਦੀ ਹਿੰਮਤ ਮਿਲੀ ਹੈ ਅਤੇਉਹ ਹਮੇਸ਼ਾਂ ਦੀ ਇਸ ਨੇਕ ਕਾਰਜ ਵਿੱਚ ਵੱਧ ਚੜ੍ਹ ਕੇ ਅਪਣਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਦੇਸ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ.ਜ਼ੋਰਾ ਸਿੰਘ, ਵਾਈਸ ਚਾਂਸਲਰ ਡਾ.ਸ਼ਾਲਿਨੀ ਗੁਪਤਾ, ਪ੍ਰਸਿੱਧ ਪੰਜਾਬੀ ਗਾਇਕ ਸਤਿੰਦਰ ਸਰਤਾਜ ਅਤੇ ਹੋਰ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸ੍ਰ.ਤੇਜਿੰਦਰ ਸਿੰਘ ਬਿੱਟੂ ਪੰਜਾਬ ਦੀ ਰਾਜਨੀਤੀ ਅਤੇ ਸਾਹਿਤ ਦੀ ਉਘੀ ਸ਼ਖਸੀਅਤ ਹਨ।