ताज़ा खबरपंजाब

ਸਰਕਾਰ ਦੇ ਕੰਮਾਂ ਤੋਂ ਤੰਗ ਜੰਡਿਆਲਾ ਗੁਰੂ ਦੇ ਲੋਕ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ ਹੋਏ ਸ਼ਾਮਿਲ

ਜੰਡਿਆਲਾ ਗੁਰੂ, 08 ਜੁਲਾਈ ( ਕੰਵਲਜੀਤ ਸਿੰਘ ਲਾਡੀ) : ਜੰਡਿਆਲਾ ਗੁਰੂ ਨਿਵਾਸੀਆਂ ਦਾ ਕਹਿਣਾ ਹੈ ਕਿ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਲੋਕਾਂ ਦੇ ਹੱਕ ਸੱਚ ਖਾਤਰ ਲੜਨ ਵਾਲਾ ਇਕ ਵਧੀਆ ਪਲੇਟਫਾਰਮ। ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਜੰਡਿਆਲਾ ਗੁਰੂ ਦੇ ਪ੍ਰਧਾਨ ਚਰਨਜੀਤ ਸਿੰਘ ਸਫੀਪੁਰ ਦੀ ਅਗਵਾਈ ਹੇਠ ਜੋਨ ਆਗੂ ਦਲਜੀਤ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਬਾ ਸ਼ਾਮ ਸਿੰਘ ਜੀ ਨੇੜੇ ਮੋਰੀ ਗੇਟ ਵਿੱਚ ਵਿਸ਼ਾਲ ਮੀਟਿੰਗ ਕਰਕੇ ਸ਼ਹਿਰ ਜੰਡਿਆਲਾ ਗੁਰੂ ਦੀ ਇਕਾਈ ਨੂੰ ਮਜ਼ਬੂਤ ਕਰਨ ਲਈ ਇਕਾਈ ਵਿੱਚ ਪਹਿਲਾਂ ਤੋਂ ਹੋਰ ਭਾਰੀ ਗਿਣਤੀ ਵਿੱਚ ਵੀਰਾਂ ਨੂੰ ਸ਼ਾਮਲ ਕੀਤਾ ਗਿਆ ਤੇ ਬੀਬੀਆਂ ਦੀ ਨਵੀਂ ਇਕਾਈ ਬਣਾਈ ਗਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਜੋਨ ਆਗੂ ਦਲਜੀਤ ਸਿੰਘ ਖ਼ਾਲਸਾ, ਜਤਿੰਦਰ ਦੇਵ, ਹਰਮੀਤ ਸਿੰਘ ਧੀਰੇਕੋਟ ਨੇ ਦੱਸਿਆ ਕਿ ਜੰਡਿਆਲਾ ਗੁਰੂ ਵਾਸੀਆਂ ਨੇ ਜੱਥੇਬੰਦੀ ਦੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਵੱਡੀ ਗਿਣਤੀ ਵਿੱਚ ਜੱਥੇਬੰਦੀ ਨਾਲ ਜੁੜਨ ਦਾ ਫੈਂਸਲਾ ਲਿਆ, ਤੇ ਬੀਬੀਆਂ ਦੀ ਨਵੀਂ ਕਮੇਟੀ ਵੀ ਬਣਾਈ ਗਈ। 

ਕਿਸਾਨ ਆਗੂਆਂ ਦਸਿਆ ਕਿ ਆਮ ਲੋਕ ਸਰਕਾਰਾਂ ਤੋਂ ਬਹੁਤ ਦੁਖੀ ਹਨ, ਕਿਉਂਕਿ ਹੁਣ ਤੱਕ ਕਿਸੇ ਵੀ ਸਰਕਾਰ ਦੇ ਕੰਮਾਂ ਵੱਲ ਝਾਤ ਮਾਰੀ ਜਾਵੇ ਤਾਂ ਹੁਣ ਤੱਕ ਕਿਸੇ ਵੀ ਸਰਕਾਰ ਵੱਲੋਂ ਲੋਕ ਪੱਖੀ ਨੀਤੀ ਨਹੀਂ ਬਣਾਈ ਗਈ ਤੇ ਨਾਂ ਹੀ ਸਰਕਾਰ ਨੇ ਨਸ਼ਾ ਬੰਦ ਕਰਨ ਲਈ ਕੋਈ ਕਾਨੂੰਨ ਬਣਾਉਣਾ ਚਾਹਿਆ। ਪੰਜਾਬ ਵਿੱਚ ਨਸ਼ਾ ਆਮ ਵਿਕ ਰਿਹਾ, ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਿਆ ਜਾ ਰਿਹਾ, ਪੰਜਾਬ ਦੇ ਪਾਣੀ ਬਾਹਰੀ ਸੂਬਿਆਂ ਨੂੰ ਦਿੱਤਾ ਜਾ ਰਿਹਾ, ਨਹਿਰੀ ਪਾਣੀ ਨੂੰ ਸਾਫ ਕਰਕੇ ਵੇਚਣ ਲਈ ਕਰੋੜਾਂ ਦੀ ਲਾਗਤ ਨਾਲ ਪ੍ਰਾਜੈਕਟ ਲਗ ਰਹੇ ਨੇ, ਬਿਜਲੀ ਬੋਰਡ ਪ੍ਰਾਈਵੇਟ ਹੱਥਾਂ ਵਿੱਚ ਦੇਣ ਦੀ ਤਿਆਰੀ ਵਿੱਚ ਸਰਕਾਰ ਹੈ, ਪ੍ਰੀਪੈਡ ਮੀਟਰ ਸਰਕਾਰ ਲਗਾ ਰਹੀ ਹੈ, ਹੋਰ ਵੀ ਬਹੁਤ ਲੋਕ ਮਾਰੂ ਨੀਤੀਆਂ ਸਰਕਾਰ ਲਿਆ ਰਹੀ ਹੈ।ਕਿਸਾਨ ਬੀਬੀਆਂ ਦੀ ਇਕਾਈ ਪ੍ਰਧਾਨ ਅਮਨਦੀਪ ਕੌਰ, ਸਕੱਤਰ ਸੁਖਵਿੰਦਰ ਕੌਰ ਅਤੇ ਖਜਾਨਚੀ ਗੁਰਮੀਤ ਕੌਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਜਿੰਨ੍ਹੇ ਵੀ ਮੁੱਦੇ ਹਨ, ਨਸ਼ਾ, ਬਿਜਲੀ, ਪਾਣੀਆਂ, ਕਾਰਪੋਰੇਟ ਘਰਾਣਿਆਂ ਖਿਲਾਫ ਅਤੇ ਵੱਧ ਰਹੀਆਂ ਲੁੱਟਾਂ ਖੋਹਾਂ ਖਿਲਾਫ ਡੱਟਕੇ ਸੰਘਰਸ਼ ਕਰਨ ਦਾ ਫੈਂਸਲਾ ਕੀਤਾ ਹੈ।ਇਸ ਮੌਕੇ ਆਗੂ ਹਰਕੀਰਤ ਸਿੰਘ, ਜਸਬੀਰ ਸਿੰਘ, ਸਾਹਿਬ ਸਿੰਘ, ਅਰਸ਼ਦੀਪ ਕੌਰ, ਰਣਜੀਤ ਸਿੰਘ ਰਾਣਾ, ਨਿਰੰਜਣ ਸਿੰਘ, ਮੇਜਰ ਸਿੰਘ, ਦਵਿੰਦਰ ਸਿੰਘ ਭੋਲਾ(ਕਵੀ), ਬਲਵਿੰਦਰ ਸਿੰਘ ਕੰਗ, ਮੰਗਲ ਸਿੰਘ ਸਮਰਾ, ਬੀਬੀ ਕੁਲਵੰਤ ਕੌਰ, ਬੀਬੀ ਪਰਮਜੀਤ ਕੌਰ, ਬੀਬੀ ਕੁਲਦੀਪ ਕੌਰ, ਬੀਬੀ ਗੁਰਮੀਤ ਕੌਰ ਆਦਿ ਹਾਜਰ ਰਹੇ।

Related Articles

Leave a Reply

Your email address will not be published.

Back to top button