ताज़ा खबरपंजाब

ਆਰਜ਼ੀ ਬੰਨ੍ਹ ਟੁੱਟਣ ‘ਤੇ ਡੀਸੀ ਤਰਨਤਾਰਨ ਵਲੋਂ ਹੜ੍ਹ ਪ੍ਰਭਾਵਿਤ ਇਲਾਕੇ ਦਾ ਦੌਰਾ

ਇਲਾਕਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਹਰ ਸੰਭਵ ਮੱਦਦ ਦਾ ਦਿੱਤਾ ਭਰੋਸਾ

ਤਰਨਤਾਰਨ,18 ਜੁਲਾਈ (ਰਾਕੇਸ਼ ਨਈਅਰ) : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਦ੍ਰਿੜ ਸੰਕਲਪ ਹੈ ਅਤੇ ਕੁਦਰਤੀ ਆਫ਼ਤ ਦੇ ਇਸ ਮੌਕੇ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮੱਦਦ ਕੀਤੀ ਜਾ ਰਹੀ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਨੇ ਮੰਗਲਵਾਰ ਨੂੰ ਹੜ੍ਹ ਪ੍ਰਭਾਵਿਤ ਖੇਤਰ ਮੁੰਡਾ ਪਿੰਡ ਦਾ ਦੌਰਾ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਲੋਕ ਅਫ਼ਵਾਹਾਂ ਤੋਂ ਬਚਣ ਅਤੇ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਵਿੱਚ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨਾਲ (01852-224107) ਤੁਰੰਤ ਸੰਪਰਕ ਕਰਨ।ਇਸ ਮੌਕੇ ਐੱਸ.ਡੀ.ਐੱਮ ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ,ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੇ ਐੱਸ.ਡੀ.ਓ. ਸਿੰਚਾਈ ਵਿਭਾਗ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੰਡਾ ਪਿੰਡ ਵਿੱਚ ਕੋਈ ਬੰਨ੍ਹ ਨਹੀਂ ਟੁੱਟਿਆ ਅਤੇ ਇੱਥੇ ਕੋਈ ਪੱਕਾ ਬੰਨ੍ਹ ਨਹੀਂ ਸੀ।ਉਹਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਦਰਿਆ ਦੇ ਪਾਣੀ ਦੇ ਵਹਾਅ ਨੂੰ ਰੋਕਣ ਲਈ ਆਰਜ਼ੀ ਤੌਰ ‘ਤੇ ਰੋਕ ਲਗਾਈ ਗਈ ਸੀ,ਜਿਸ ਵਿੱਚ ਪਾੜ ਪਿਆ ਸੀ,ਜਿਸ ਦਾ ਪਤਾ ਲੱਗਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੁਰੰਤ ਲੋੜੀਂਦੀ ਮੱਦਦ ਮੁਹੱਈਆ ਕਰਵਾਈ ਗਈ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਂ ਆਪ ਪਿੰਡ ਵਿੱਚ ਜਾ ਕੇ ਦੇਖਿਆ ਹੈ ਅਤੇ ਕਿਸੇ ਵੀ ਘਰ ਵਿੱਚ ਪਾਣੀ ਨਹੀਂ ਭਰਿਆ ਹੈ ਅਤੇ ਬੰਨ੍ਹ ਟੁੱਟਣ ਦੀਆਂ ਨਿਰਆਧਾਰ ਖਬਰਾਂ ਫੈਲਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਮੁਸ਼ਕਿਲ ਦੀ ਘੜੀ ਵਿੱਚ ਲੋਕਾਂ ਦੇ ਨਾਲ ਹੈ।ਉਹਨਾਂ ਦੱਸਿਆ ਕਿ ਐਕਸੀਅਨ ਡਰੇਨੇਜ਼ ਸ੍ਰੀ ਵਿਸ਼ਾਲ ਮਹਿਤਾ ਤੇ ਐੱਸ.ਡੀ.ਓ ਸਿੰਚਾਈ ਵਿਭਾਗ ਵੱਲੋਂ ਇਸ ਦਾ ਮਆਇਨਾ ਕੀਤਾ ਗਿਆ ਕਿ ਪਾੜ ਪੈਣ ਨਾਲ ਲੱਗਭੱਗ 1500 ਏਕੜ ਵਿੱਚ ਪਾਣੀ ਫੈਲ ਗਿਆ ਹੈ। ਉਹਨਾਂ ਕਿਹਾ ਕਿ ਡਰੇਨੇਜ਼ ਵਿਭਾਗ ਵੱਲੋਂ ਇੱਥੇ ਬੰਨ੍ਹ ਬਣਾਉਣ ਲਈ ਇਸ ਸਾਲ ਸਰਕਾਰ ਨੂੰ ਵੀ ਪ੍ਰਪੋਜ਼ਲ ਭੇਜਿਆ ਗਿਆ ਹੈ ਤਾਂ ਜੋ ਇਸ ਦਾ ਸਥਾਈ ਹੱਲ ਹੋ ਸਕੇ।ਉਹਨਾਂ ਕਿਹਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਵਾਸੀਆਂ ਨੂੰ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਈ ਜਾ ਰਹੀ ਹੈ।ਇਸ ਮੌਕੇ ਬਾਬਾ ਨੰਦ ਸਿੰਘ ਜੀ ਮੁੰਡਾ ਪਿੰਡ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੂੰ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਗਿਆ।ਇਸ ਮੌਕੇ ਸਭ ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਦੇ ਡੀ.ਐਸ.ਪੀ ਅਰੁਣ ਸ਼ਰਮਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਆਗੂ ਵੀ ਹਾਜ਼ਰ ਸਨ।

Related Articles

Leave a Reply

Your email address will not be published.

Back to top button