ਅੰਮ੍ਰਿਤਸਰ/ਜੰਡਿਆਲਾ ਗੁਰੂ, 20 ਜੁਲਾਈ (ਕੰਵਲਜੀਤ ਸਿੰਘ ਲਾਡੀ) : ਹਰ ਹਲਕਿਆਂ ਵਿੱਚ ਯੂਥ ਕਾਂਗਰਸ ਦੀ ਨਵੇਂ ਸਿਰਿਓਂ ਸਫਾਬੰਦੀ ਹੋਣ ਦੇ ਆਸਾਰ ਬਣ ਚੁੱਕੇ ਹਨ । ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਯੂਥ ਕਾਂਗਰਸ ਦੇ ਉਪ ਪ੍ਰਧਾਨ ਸਰਦਾਰ ਹੁਸਨਪ੍ਰੀਤ ਸਿੰਘ ਸਿਆਲਕਾ ਨੇ ਯੂਥ ਨੂੰ ਪਾਰਟੀ ਵਾਸਤੇ ਕੇਡਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਦਾਰ ਹੁਸਨਪ੍ਰੀਤ ਸਿਆਲਕਾ ਨੇ ਪਹਿਲਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸ੍ਰ ਅਮਰਿੰਦਰ ਸਿੰਘ ਰਾਜਾਵੜਿੰਗ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ । ਇਸ ਮੌਕੇ ਰਾਜਾ ਵੜਿੰਗ ਨੇ ਹੁਸਨਪ੍ਰੀਤ ਸਿਆਲਕਾ ਨੂੰ ਥਾਪੜਾ ਦਿੰਦੇ ਹੋਏ ਉਸ ਦਾ ਮੂੰਹ ਮਿੱਠਾ ਕਰਵਾਇਆ।
ਦੱਸਣਾ ਬਣਦਾ ਹੈ ਕਿ ਅੰਮ੍ਰਿਤਸਰ ਦਿਹਾਤੀ ਜਿਲੇ ਦੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਵਿੱਚ ਬੂਥ ਪੱਧਰ ਤੇ ਇਕਾਈਆਂ ਸਥਾਪਤ ਕਰਨ ਦੇ ਮੁੱਦੇ ਤੇ ਜਾਣਕਾਈ ਪਾਰਟੀ ਪ੍ਰਧਾਨ ਨੂੰ ਦਿੱਤੀ। ਇਸ ਮੌਕੇ ਹੁਸਨਪ੍ਰੀਤ ਸਿਆਲਕਾ ਨੇ ਪੰਜਾਬ ਦੀ ਹਾਕਮ ਧਿਰ ਵੱਲੋਂ ਆਮ ਲੋਕਾਂ ਨਾਲ ਕੀਤੀ ਜਾ ਰਹੀ ਜਿਆਦਤੀ ਅਤੇ ਪ੍ਰਸਾਸ਼ਨ ਵਲੋਂ ਲੋਕਾਂ ਨੂੰ ਅਣਸੁਣਿਆ ਕਰਨ ਦਾ ਮੁੱਦਾ ਰਾਜਾ ਵੜਿੰਗ ਕੋਲ ਉਠਾਇਆ।
ਪ੍ਰੈੱਸ ਨਾਲ ਗਲਬਾਤ ਕਰਦਿਆਂ ਸਿਆਲਕਾ ਨੇ ਦੱਸਿਆ ਕਿ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਨੂੰ ਜਮੀਨੀ ਪੱਧਰ ਤੇ ਮਜਬੂਤ ਕਰਨ ਲਈ ਪਾਰਟੀ ਪ੍ਰੋਗਰਾਮ ਉਲੀਕੇ ਜਾ ਚੁੱਕੇ ਹਨ।