ਖਡੂਰ ਸਾਹਿਬ, 03 ਅਗਸਤ (ਰਾਕੇਸ਼ ਨਈਅਰ) : ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਰਹਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਸਵ.ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਪੂਰੇ ਪੰਜਾਬ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡਾਂ ਵਿੱਚ ਕੀਤੇ ਗਏ ਰਿਕਾਰਡ ਤੋੜ ਕੰਮਾਂ ਨੂੰ ਲੋਕ ਅੱਜ ਵੀ ਪੂਰੀ ਸ਼ਿੱਦਤ ਨਾਲ ਯਾਦ ਕਰਦੇ ਹਨ।ਜਥੇ.ਰਣਜੀਤ ਸਿੰਘ ਬ੍ਰਹਮਪੁਰਾ ਤੋਂ ਬਾਅਦ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਦੇ ਸਪੁੱਤਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦਿਨ-ਰਾਤ ਇੱਕ ਕਰਕੇ ਹਲਕੇ ਦੇ ਪਿੰਡਾਂ ਵਿੱਚ ਜਾਕੇ ਲੋਕਾਂ ਦੇ ਹਰ ਦੁੱਖ-ਸੁੱਖ ਵਿੱਚ ਸ਼ਰੀਕ ਹੋ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਪਿੰਡਾਂ ਤੇ ਸ਼ਹਿਰਾਂ ਵਿੱਚ ਪਹਿਲਾਂ ਨਾਲੋਂ ਮਜ਼ਬੂਤ ਹੋ ਰਹੀ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਟਕਸਾਲੀ ਆਗੂ ਜਥੇ.ਸਤਨਾਮ ਸਿੰਘ ਸੱਤਾ ਮੈਂਬਰ ਬਲਾਕ ਸੰਮਤੀ ਚੋਹਲਾ ਸਾਹਿਬ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਜਥੇ.ਸਤਨਾਮ ਸਿੰਘ ਨੇ ਕਿਹਾ ਕਿ ਹਲਕਾ ਖਡੂਰ ਸਾਹਿਬ ਦੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪਾਰਟੀ ਨਾਲ ਚਟਾਨ ਵਾਂਗ ਖੜੇ ਹਨ ਅਤੇ ਪਿਛਲੇ ਦਿਨੀਂ ਕਸਬਾ ਚੋਹਲਾ ਸਾਹਿਬ ਵਿਖੇ ਜੋ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਹਨ,ਉਨ੍ਹਾਂ ਦਾ ਸ਼੍ਰੋਮਣੀ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦਾ ਵੀ ਕੋਈ ਸੰਬੰਧ ਨਹੀਂ ਹੈ ਅਤੇ ਇਹ ਲੋਕ ਆਮ ਆਦਮੀ ਪਾਰਟੀ ਦੇ ਕੱਟੜ ਵਰਕਰ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਜੋ ਆਸ ਲਗਾਈ ਗਈ ਸੀ, ਅੱਜ ਉਨ੍ਹਾਂ ਦੇ ਸੁਪਨੇ ਪੂਰੀ ਤਰ੍ਹਾਂ ਟੁੱਟ ਚੁੱਕੇ ਹਨ ਅਤੇ ਲੋਕ ਹੁਣ ਦੁਬਾਰਾ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਦੇਖਣਾ ਚਾਹੁੰਦੇ ਹਨ।
ਜਥੇ.ਸਤਨਾਮ ਸਿੰਘ ਨੇ ਕਿਹਾ ਕਿ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਅਗਵਾਈ ਹੇਠ ਪੂਰੇ ਹਲਕੇ ਵਿੱਚ ਟੀਮਾਂ ਬਣਾ ਕੇ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਪਾਰਲੀਮੈਂਟ ਵਿੱਚ ਭੇਜਿਆ ਜਾਵੇਗਾ।ਇਸ ਮੌਕੇ ਉਨ੍ਹਾਂ ਨਾਲ ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ,ਹਰਜਿੰਦਰ ਸਿੰਘ ਜਿੰਦਾ ਆੜ੍ਹਤੀ,ਹਰਦੇਵ ਸਿੰਘ ਦੇਬਾ ਆੜ੍ਹਤੀ,ਰਣਬੀਰ ਸਿੰਘ ਸੋਨੂੰ ਕਿਸਾਨ ਆਗੂ,ਬਲਵਿੰਦਰ ਸਿੰਘ ਚੋਹਲਾ ਸਾਹਿਬ,ਯੂਥ ਆਗੂ ਜਗਰੂਪ ਸਿੰਘ ਪੱਖੋਪੁਰ,ਅਵਤਾਰ ਸਿੰਘ ਸੰਧੂ ਰੇਮੰਡ ਸੋ਼ਅਰੂਮ ਵਾਲੇ,ਯੂਥ ਆਗੂ ਸਤਨਾਮ ਸਿੰਘ ਕਰਮੂੰਵਾਲਾ,ਡਾ.ਜਤਿੰਦਰ ਸਿੰਘ ਮੈਡੀਕਲ ਸਟੋਰ ਵਾਲੇ,ਮਨਜਿੰਦਰ ਸਿੰਘ ਲਾਟੀ ਆਦਿ ਹਾਜ਼ਰ ਸਨ।