ਅੰਮ੍ਰਿਤਸਰ/ਜੰਡਿਆਲਾ ਗੁਰੂ, 09 ਅਗਸਤ (ਕੰਵਲਜੀਤ ਸਿੰਘ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ‘ਤੇ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਵਿੱਚ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ‘ਤੇ ਹੈਲਪਰਾਂ ਵੱਲੋਂ ਆਪਣੀਆਂ ਮੰਗਾਂ ਮਨਾਉਣ ਲਈ 15 ਅਗਸਤ ਨੂੰ ਕਾਲਾ ਦਿਨ ਵਜੋਂ ਮਨਾਉਣਗੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰਾਂ ਅੱਗੇ ਕਾਲੀਆਂ ਚੁੰਨੀਆਂ ਲੈ ਕੇ ਰੋਸ ਪ੍ਰਦਰਸ਼ਨ ਕਰਨਗੀਆਂ।
ਇੱਕ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦਿਆਂ ਯੂਨੀਅਨ ਪੰਜਾਬ ਦੀ ਜਨਰਲ ਸਕੱਤਰ ਮੈਡਮ ਦਲਜਿੰਦਰ ਕੌਰ ਉਦੋਨੰਗਲ ਨੇ ਅੱਗੇ ਦੱਸਿਆ ਕਿ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ,ਉਸ ਦਿਨ ਤੋਂ ਵਰਕਰਾਂ ‘ਤੇ ਹੈਲਪਰਾਂ ਨੂੰ ਤਨਖਾਹਾਂ ਸਮੇਂ ਸਿਰ ਨਹੀਂ ਮਿਲ ਰਹੀਆ। ਵੱਡੇ-ਵੱਡੇ ਵਾਅਦੇ ਕਰਨ ਵਾਲੀ ਆਪ ਸਰਕਾਰ ਜਿਸ ਵਿੱਚ ਮੁਲਾਜ਼ਮ ਭੁੱਖੇਮਰੀ ਤੱਕ ਪਹੁੰਚ ਗਏ ਹਨ। ਸਰਕਾਰ ਦੀਆਂ ਅੱਖਾਂ ਖੋਲਣ ਲਈ 15 ਅਗਸਤ ਨੂੰ ਜਿਸ ਵਿੱਚ 54 ਹਜ਼ਾਰ ਆਂਗਣਵਾੜੀ ਵਰਕਰਾਂ ‘ਤੇ ਹੈਲਪਰਾਂ ਪੰਜਾਬ ਵਿੱਚ ਕਾਲੀਆਂ ਚੂਨੀਆ ਲੈ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ।