ਅੰਮ੍ਰਿਤਸਰ/ਜੰਡਿਆਲਾ ਗੁਰੂ, 08 ਸਤੰਬਰ (ਕੰਵਲਜੀਤ ਸਿੰਘ ਲਾਡੀ) : ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਤੇ ਸਿਵਲ ਸਰਜਨ ਡਾ.ਗੁਰਪ੍ਰੀਤ ਸਿੰਘ ਰਾਏ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਸਿਮਰਨ ਕੋਰ ਜ਼ਿਲਾ ਐਪੀਡੀਮੋਲੋਜਿਸਟ ਅਤੇ ਡਾ. ਅਮਨਦੀਪ ਸਿੰਘ ਧਾਰੜ ਦੀ ਰਹਿਨੁਮਾਈ ਹੇਠ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਨੂੰ ਡੇਂਗੂ ਵਿਰੋਧੀ ਮਨਾਉਦਿਆਂ ਸਬ ਸੈਂਟਰ ਪੱਧਰੀ ਸੈਮੀਨਾਰ ਸਰਕਾਰੀ ਐਲੀਮੈਂਟਰੀ ਸਕੂਲ ਕੱਲਾ ਵਿਖੇ ਮਨਾਇਆ ਗਿਆ। ਇਸ ਮੌਕੇ ਸਟਾਫ ਅਤੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਅਮਨਦੀਪ ਸਿੰਘ ਧਾਰੜ ਨੇ ਦੱਸਿਆ ਕਿ ਡੇਂਗੂ ਬੁਖਾਰ ਏਡੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ,ਇਹ ਮੱਛਰ ਖੜੇ ਪਾਣੀ ਸਾਫ਼ ਪਾਣੀ ਤੇ ਪੈਦਾ ਹੁੰਦਾ ਹੈ।
ਇਸ ਲਈ ਸਾਨੂੰ ਆਲੇ ਦੁਆਲੇ ਖੱਡਿਆਂ ਨੂੰ ਮਿੱਟੀ ਨਾਲ ਪੂਰਨ ਟੋਭਿਆਂ, ਨਾਲੀਆਂ ਆਦਿ ਵਿਚ ਕਾਲਾ ਸੜਿਆ ਤੇਲ ਪਾ ਕੇ ਅਤੇ ਸਾਫ਼ ਪਾਣੀ ਵਾਲੇ ਛੱਪੜਾਂ ਵਿੱਚ ਮੱਛਰਾਂ ਦਾ ਲਾਰਵਾ ਖਾਣ ਵਾਲੀਆਂ ਗੰਬੂਜੀਆਂ ਮੱਛੀ ਪਾ ਕੇ ਇਨ੍ਹਾਂ ਮੱਛਰਾਂ ਦੀ ਪੈਦਾਇਸ਼ ਰੋਕਣੀ ਚਾਹੀਦੀ ਹੈ ਅਤੇ ਮੱਛਰਾਂ ਦੇ ਕੱਟਣ ਤੋਂ ਬਚਾਅ ਲਈ ਮੱਛਰਦਾਨੀ, ਜਾਲੀਦਾਰ ਦਰਵਾਜ਼ੇ, ਖਿੜਕੀਆਂ, ਮੱਛਰ ਭਜਾਉਣ ਕਰੀਮਾਂ, ਦਵਾਈਆਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਇਸ ਮੌਕੇ ਰਵੀਸ਼ੇਰ ਸਿੰਘ ਰੰਧਾਵਾ ਅਤੇ ਗੁਰਵਿੰਦਰ ਸਿੰਘ ਮਾਲੋਵਾਲ ਆਪਣੇ ਸੰਬੋਧਨ ਵਿਚ ਦੱਸਿਆ ਕਿ ਡੇਂਗੂ ਬੁਖਾਰ ਇੱਕ ਵਾਇਰਲ ਬੁਖਾਰ ਹੈ। ਉਨ੍ਹਾਂ ਕਿਹਾ ਕਿ ਇਸ ਦੇ ਲੱਛਣ, ਤੇਜ ਬੁਖਾਰ, ਤੇਜ਼ ਸਿਰ ਦਰਦ, ਅੱਖਾਂ ਦੇ ਪਿੱਛੇ ਦਰਦ, ਸਰੀਰ ਉਪਰ ਲਾਲ ਦਾਣੇ , ਮਾਸਪੇਸ਼ੀਆਂ ਵਿਚ ਦਰਦ, ਅਤੇ ਜ਼ਿਆਦਾ ਹਾਲਤ ਖਰਾਬ ਹੋਣ ਤੇ ਨੱਕ, ਮੂੰਹ, ਅਤੇ ਮਸੂੜਿਆਂ ਵਿੱਚੋਂ ਖੂਨ ਦਾ ਵਗਣਾ ਆਦਿ ਲੱਛਣ ਹੋ ਸਕਦੇ ਹਨ ।
ਇਸ ਤਰ੍ਹਾਂ ਦੇ ਲੱਛਣ ਆਉਣ ਤੇ ਤੁਰੰਤ ਸਿਹਤ ਕਰਮਚਾਰੀ ਨਾਲ ਸੰਪਰਕ ਕਰੋ , ਨੇੜੇ ਦੀ ਸਿਹਤ ਸੰਸਥਾ ਤੋਂ ਮੁਫ਼ਤ ਟੈਸਟ ਕਰਵਾਉਣ ਉਪਰੰਤ ਨਿਯਮਾਂ ਅਨੁਸਾਰ ਯੋਗ ਇਲਾਜ ਕਰਵਾਉਣਾ ਚਾਹੀਦਾ ਹੈ,ਅਤੇ ਪਚਣਯੋਗ ਖੁਰਾਕ ਅਤੇ ਤਰਲ ਪਦਾਰਥ ਲੈਣੇ ਚਾਹੀਦੇ ਹਨ । ਗੁਰਵਿੰਦਰ ਮਾਲੋਵਾਲ ਨੇ ਦੱਸਿਆ ਕਿ ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਗੋਲੀ ਹੀ ਲਵੋ ਕੋਈ ਦਰਦ ਰੋਕਣ ਵਾਲੀ ਦਵਾਈ ਨਹੀਂ ਲੈਣੀ ਚਾਹੀਦੀ । ਇਸ ਮੌਕੇ ਸੀਐਚੳ ਗੁਰਜਿੰਦਰ ਕੌਰ, ਹੈਡ ਟੀਚਰ ਅਮਰਜੀਤ ਕੌਰ , ਸਤਿੰਦਰ ਸਿੰਘ , ਮਨਮੀਤ ਸਿੰਘ, ਸ਼ਮਸ਼ੇਰ ਸਿੰਘ, ਮਲਵਿੰਦਰ ਸਿੰਘ, ਹਰਪ੍ਰੀਤ ਕੌਰ , ਅਮਿੰਦਰ ਕੌਰ, ਸਮੂਹ ਸਟਾਫ ਹਾਜ਼ਰ ਸਨ।