ਅੰਮ੍ਰਿਤਸਰ/ਜੰਡਿਆਲਾ ਗੁਰੂ, 21 ਸਤੰਬਰ (ਕੰਵਲਜੀਤ ਸਿੰਘ) : ਸਾਰਥੀ ਕਲਾ ਮੰਚ ਵਲੋਂ ਸ਼੍ਰੀ ਗਣੇਸ਼ ਚਤੁਰਥੀ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਪ੍ਰਧਾਨ ਚੰਚਲ ਕੁਮਾਰ ਜੀਤ ਦੀ ਅਗਵਾਈ ਵਿਚ ਕੱਢੀ ਗਈ। ਇਹ ਸ਼ੋਭਾ ਯਾਤਰਾ ਸ਼੍ਰੀ ਦੁਰਗਿਆਣਾ ਤੀਰਥ ਤੋਂ ਸ਼ੁਰੁੂ ਹੋ ਕੇ ਵੱਖ-ਵੱਖ ਸਥਾਨਾਂ ਤੋਂ ਹੁੰਦੀ ਹੋਈ ਸਮਾਪਤ ਹੋਈ। ਇਸ ਮੌਕੇ ਵਰਲਡ ਹਿਊਮਨ ਰਾਈਟਸ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸ਼੍ਰੀ ਗਣਪਤੀ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਰੁਪੇਸ਼ ਧਵਨ ਨੇ ਕਿਹਾ ਕਿ ਸ਼੍ਰੀ ਗਣੇਸ਼ ਚਤੁਰਥੀ ਉਤਸਵ ਦਾ ਪਵਿੱਤਰ ਤਿਉਹਾਰ ਬਹੁਤ ਹੀ ਸ਼ਰਧਾ ਦਾ ਪ੍ਰਤੀਕ ਹੁੰਦਾ ਹੈ ਅਤੇ ਇਸ ਦਿਨ ਸ਼੍ਰੀ ਗਣੇਸ਼ ਜੀ ਦਾ ਜਨਮ ਦਿਵਸ ਹੁੰਦਾ ਹੈ। ਉਨ੍ਹਾਂ ਸਾਰਿਆਂ ਨੂੰ ਗਣਪਤੀ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਹ ਤਿਉਹਾਰ ਸਾਰਿਆਂ ਲਈ ਖੁਸ਼ੀਆਂ ਭਰਿਆ ਰਹੇ।
ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਸੀ ਪ੍ਰੇਮ ਪਿਆਰ ਨਾਲ ਮਿਲ ਕੇ ਇਹ ਤਿਉਹਾਰ ਮਨਾਉਣੇ ਚਾਹੀਦੇ ਹਨ। ਸਾਰਥੀ ਕਲਾ ਮੰਚ ਵਲੋਂ ਵਰਲਡ ਹਿਊਮਨ ਰਾਈਟਸ ਦੇ ਨੈਸ਼ਨਲ ਵਾਈਸ ਪ੍ਰੈਜੀਡੈਂਟ ਰੁਪੇਸ਼ ਧਵਨ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਪ੍ਰਧਾਨ ਚੰਚਲ ਕੁਮਾਰ ਜੀਤ ਤੋਂ ਇਲਾਵਾ ਸੰਜੀਵ ਸ਼ਰਮਾ ਤੇ ਹੋਰ ਮੈਂਬਰ ਹਾਜ਼ਰ ਸਨ।