ताज़ा खबरपंजाब

ਜਿਲ੍ਹੇ ‘ਚ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ : ਸ੍ਰੀਮਤੀ ਸੁਖਮਿੰਦਰ ਕੌਰ

ਦੇਸ਼ ਭਰ ਵਿਚ 2 ਅਕਤੂਬਰ ਤੱਕ ਚੱਲੇਗਾ ਸਵੱਛਤਾ ਪੰਦਰਵਾੜਾ

ਅੰਮ੍ਰਿਤਸਰ, 22 ਸਤੰਬਰ (ਕੰਵਲਜੀਤ ਸਿੰਘ) : ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਪ੍ਰਧਾਨਗੀ ਹੇਠ ਜੰਡਿਆਲਾ ਬਲਾਕ ਦੇ ਦਫਤਰ ਵਿਖੇ ਉਹਨਾ ਦੀ ਪਤਨੀ ਸ੍ਰੀਮਤੀ ਸੁਖਮਿੰਦਰ ਕੌਰ ਵੱਲੋ ਸਵੱਛਤਾ ਹੀ ਸੇਵਾ 2023 ਪੰਦਰਵਾੜਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਦੋਰਾਨ ਹੋਣ ਵਲੋ ਦੱਸਿਆ ਗਿਆ ਕਿ ਆਪਣਾ ਆਲੇ-ਦੁਆਲਾ ਜਿੱਥੇ ਅਸੀ ਰਹਿੰਦੇ ਹਾਂ ਅਤੇ ਜੀਵਨ ਬਸਰ ਕਰਦੇ ਹਾਂ, ਸਾਫ-ਸੁਥਰਾ ਰੱਖਣਾ ਅਤਿ ਜਰੂਰੀ ਹੈ ਕਿਉਕਿ ਜੇਕਰ ਸਾਡਾ ਆਲਾ-ਦੁਆਲਾ ਸਾਫ-ਸੁਥਰਾ ਹੋਵੇਗਾ ਤਾਂ ਹੀ ਅਸੀ ਬਿਮਾਰੀਆਂ ਤੋ ਨਿਜਾਤ ਪਾ ਕੇ ਤੰਦਰੁਸਤ ਰਹਾਂਗੇ। ਜੇਕਰ ਅਸੀ ਆਪਣਾ ਆਲਾ-ਦੁਆਲਾ ਸਾਫ-ਸੁਥਰਾ ਰੱਖਣਾ ਸ਼ੁਰੂ ਕਰ ਦਿੱਤਾ ਤਾਂ ਸਾਡਾ ਪਿੰਡ, ਸ਼ਹਿਰ, ਕਸਬਾ ਅਤੇ ਜਿਲ੍ਹਾ ਸਭ ਸਾਫ-ਸੁਥਰੇ ਆਪਣੇ ਆਪ ਹੋ ਜਾਣਗੇ। ਸ੍ਰੀਮਤੀ ਸੁਖਮਿੰਦਰ ਕੌਰ ਨੇ ਦੱÇੋਸਆ ਕਿ ਭਾਰਤ ਸਰਕਾਰ ਦੇ ਨਿਰਦੇਸ਼ਾਂ ਤਹਿਤ ਦੇਸ਼ ਵਿਚ 15 ਸਤਬੰਰ ਤੋ ਲੈ ਕੇ 2 ਅਕਤੂਬਰ 2023 ਤਕ ਸਵੱਛਤਾ ਹੀ ਸੇਵਾ ਪੰਦਰਵਾੜਾ ਮੁਹਿੰਮ ਨੂੰ ਜਾਰੀ ਰੱਖਣ ਲਈ ਕਿਹਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਉਦੇਸ਼ ਦੇਸ਼ ਨੂੰ ਸਾਫ-ਸੁਥਰਾ ਤੇ ਕੂੜਾ ਮੁਕਤ ਬਣਾਉਣਾ ਹੈ। ਇਸ ਮਿਸ਼ਨ ਤਹਿਤ ਜ਼ਿਲੇ੍ਹ ਵਿਚ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਸ ਵਿੱਚ ਬੱਸ ਸਟੈਡ, ਰੇਲਵੇ ਸਟੇਸ਼ਨ, ਸੈਰ-ਸਪਾਟਾ ਸਥਾਨਾਂ, ਸਕੂਲਾਂ, ਕਾਲਜਾਂ, ਇਤਿਹਾਸਕ ਸਮਾਰਕ, ਵਿਰਾਸਤੀ ਸਥਾਨ, ਪਿੰਡਾਂ ਅਤੇ ਕਾਲੋਨੀਆਂ ਵਿੱਚ ਸਫਾਈ ਕੀਤੀ ਜਾਵੇਗੀ ਅਤੇ ਹੋਰ ਸਰਗਰਮੀਆਂ ਕੀਤੀਆਂ ਜਾਣਗੀਆਂ, ਜਿਸ ਨਾਲ ਅਸੀ ਸਾਫ-ਸੁਥਰਾ ਤੇ ਤੰਦਰੁਸਤ ਵਾਤਾਵਰਨ ਸਿਰਜਣ ਵਿਚ ਸਫਲ ਹੋ ਸਕੀਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਿੰਡਾਂ ਨੂੰ ਓ.ਡੀ.ਐਫ ਪਲੱਸ ਪਿੰਡ ਘੋਸ਼ਿਤ ਕੀਤਾ ਜਾਵੇਗਾ, ਜਿਨ੍ਹਾ ਵਿਚ (ਖੁੱਲੇ੍ਹ ਵਿਚ ਸ਼ੌਚ ਮੁਕਤ ਹੋਵੇ), ਠੋਸ ਤੇ ਤਰਲ ਕੂੜੇ ਦੇ ਸਹੀ ਪ੍ਰਬੰਧਨ ਯਕੀਨੀ ਹੋਵੇ ਅਤੇ ਜਿਸ ਦੇ ਆਲੇ-ਦੁਆਲੇ ਪੂਰੀ ਤਰ੍ਹਾਂ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੋਵੇ।

ਇਸ ਮੌਕੇ ਸ੍ਰੀ ਪਰਗਟ ਸਿੰਘ ਬੀ.ਡੀ.ਪੀ.ਓ ਬਲਾਕ ਜੰਡਿਆਲਾ ਨੇ ਇਸ ਸਵੱਛਤਾ ਮੁਹਿੰਮ ਸਬੰਧੀ ਜਿਲ੍ਹਾ ਵਾਸੀਆ ਨੂੰ ਕਿਹਾ ਕਿ ਇਸ ਮੁਹਿੰਮ ਤਹਿਤ ਜਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਵਿੱਚ ਪੰਚਾਇਤਾਂ ਅਤੇ ਯੂਥ ਕਲੱਬਾਂ ਦੇ ਸਹਿਯੋਗ ਨਾਲ ਸਫਾਈ ਕੀਤੀ ਜਾਵੇਗੀ ਅਤੇ ਆਲੇ-ਦੁਆਲੇ ਦੀ ਸਫਾਈ ਦਾ ਧਿਆਨ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ ਅਤੇ ਹਰ ਬਲਾਕ ਦੇ 20 ਪਿੰਡਾਂ ਵਿੱਚ ਠੋਸ ਕੂੜੇ ਦੇ ਪੋ੍ਰਜੈਕਟ ਚਾਲੂ ਕਰਵਾਏ ਜਾਣ ਗਏ।

ਉਨ੍ਹਾਂ ਵੱਲੋ ਲੋਕਾਂ ਨੂੰ ਇਸ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਹੀ ਮਹਾਤਮਾ ਗਾਂਧੀ ਜੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਹੋਵੇਗੀ। ਇਸ ਮੌਕੇ ਤੇ ਨਰੇਸ਼ ਅਠਵਾਲ, ਸਤਿੰਦਰ ਸਿੰਘ, ਸਰਬਜੀਤ ਡਿੰਪੀ, ਸੁਖਵਿੰਦਰ ਸੋਨੀ, ਸੋਤਖ ਸਿੰਘ ਚੈਅਰਮੈਨ, ਸੁਖਮਿੰਦਰ ਸਿੰਘ ਐਸ.ਡੀ.ਓ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਹੋਰ ਨਮਾਇਆਦੇ ਹਾਜ਼ਰ ਸਨ।

Related Articles

Leave a Reply

Your email address will not be published.

Back to top button