ਅੰਮ੍ਰਿਤਸਰ/ਜੰਡਿਆਲਾ ਗੁਰੂ, 28 ਸਤੰਬਰ (ਕੰਵਲਜੀਤ ਸਿੰਘ, ਦਵਿੰਦਰ ਸਹੋਤਾ) : ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟਬੁੱਢਾ ਦੇ ਆਗੂਆਂ ਨੇ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਦੇ ਸਮੇਂ ਜੱਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿਡ ਜੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਗੁਰਪ੍ਰੀਤ ਸਿੰਘ ਪਡੋਰੀ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਿਸਾਨਾਂ ਮਜ਼ਦੂਰਾਂ ਦਾ ਹੜਾ ਦੌਰਾਨ ਬਹੁਤ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ । ਫਸਲਾਂ ਦੀ ਬਰਬਾਦੀ ਨਾਲ ਘਰ ਵੀ ਬਰਬਾਦ ਹੋ ਗਏ । ਪੰਜਾਬ ਅਤੇ ਭਾਰਤ ਦੀ ਸਰਕਾਰ ਨੇ ਕਿਸਾਨਾਂ ਨੂੰ ਅੱਜ ਤੱਕ ਕੋਈ ਵੀ ਮੁਆਵਜ਼ਾ ਨਹੀਂ ਦਿੱਤਾ । ਇਸ ਮੁਆਵਜ਼ੇ ਨੂੰ ਲੈਕੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਕੋਟ ਬੁਡਾ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਖੋਸਾ ਵੱਲੋ 30 ਸਤੰਬਰ ਨੂੰ ਪੂਰੇ ਪੰਜਾਬ ਵਿੱਚ ਲਗਭਗ ਸੱਤ ਜਗ੍ਹਾਂ ਤੇ ਪੰਜਾਬ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ । ਜਿਸ ਵਿੱਚ ਅੰਮ੍ਰਿਤਸਰ ਦਿੱਲੀ ਹਾਈਵੇ ਮਾਰਗ ਨੂੰ ਵੀ ਸਵੇੇਰੇ 10 ਤੋ ਸਾਮ 4 ਤੱਕ ਮੁਕੰਮਲ ਤੌਰ ਤੇ ਬੰਦ ਰੱਖਿਆ ਜਾਵੇਗਾ।
ਇਸ ਮੌਕੇ ਸੂਬਾ ਕਮੇਟੀ ਪਰਮਜੀਤ ਸਿੰਘ ਚਾਟੀਵਿੱਡ, ਸਤਨਾਮ ਸਿਘ ਜੰਡਿਆਲਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕਰੇ ਅਤੇ ਤਬਾਹ ਹੋ ਚੁੱਕੀਆਂ ਫਸਲਾਂ ਵਾਲੇ ਕਿਸਾਨਾਂ ਦਾ ਸਰਕਾਰ ਲਿਮਟਾਂ ਦਾ ਵਿਆਜ ਮਾਫ ਕਰੇ । ਜਿੱਥੇ ਪੰਜਾਬ ਵਿਚ ਹੜ੍ਹਾਂ ਨੇ ਤਬਾਹੀ ਹੋਈ ਉਧਰ ਦੂਜੇ ਪਾਸੇ ਪੰਜਾਬ ਦੀ ਜਵਾਨੀ ਨਸ਼ਿਆਂ ਨਾਲ ਤਬਾਹ ਹੋ ਰਹੀ। ਇਸ ਮੌਕੇ ਕਿਸਾਨ ਆਗੂ ਬੋਲਦਿਆਂ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਮੰਗਾਂ ਨੂੰ ਲੈ ਕੇ ਜੇਕਰ ਕੋਈ ਹੱਲ ਨਹੀਂ ਕੱਢਿਆ ਜਾਂਦਾ ਤਾਂ ਸੰਘਰਸ਼ ਦੀ ਰੂਪ ਰੇਖਾ ਬਦਲੀ ਜਾਵੇਗੀ ।ਇਸ ਮੌਕੇ ਸੂਬਾ ਕਮੇਟੀ ਮੈਂਬਰ ਗੁਰਸਾਹਿਬ ਸਿੰਘ ਚਾਟੀਵਿੰਡ, ਜਥੇਦਾਰ ਬਲਵੰਤ ਸਿੰਘ ਪੰਡੋਰੀ, ਸੁਖਦੇਵ ਸਿੰਘ ਬੁੱਤ ,ਹਰਪਾਲ ਸਿੰਘ ਪੰਡੋਰੀ , ਸੰਦੀਪ ਸਿੰਘ, ਅੰਗਰੇਜ ਸਿੰਘ, ਹਰਪ੍ਰੀਤ ਸਿੰਘ ਪੰਡੋਰੀ ,ਪਰਗਟ ਸਿੰਘ ਜੰਡਿਆਲਾ ਅਦਿ ਹਾਜਰ ਸਨ।