ਮੁਕੇਰੀਆਂ (ਜਸਵੀਰ ਸਿੰਘ ਪੁਰੇਵਾਲ) : ਮਜ਼ਦੂਰਾਂ ਕਿਸਾਨਾਂ ਅਤੇ ਨੋਜਵਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਸਤੇ ਸ਼੍ਰਮੋਣੀ ਅਕਾਲੀ ਦਲ ਵੱਲੋਂ 17 ਮਾਰਚ ਨੂੰ ਇਕ ਬੁਹਤ ਵੱਡੀ ਰੈਲੀ ਕੀਤੀ ਜਾ ਰਹੀ ਹੈ ਉਸ ਦੇ ਸੰਬੰਧ ਵਿੱਚ ਅੱਜ ਫੇਰ ਤੋਂ ਇੱਕ ਵੱਡੀ ਮੀਟਿੰਗ ਕੀਤੀ ਗਈ।
ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰਮੋਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੋਤ ਸਿੰਘ ਸਾਬੀ ਨੇ ਕੀ ਕੱਲ ਤੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਇਸ ਸਬੰਧੀ ਮੀਟਿੰਗਾਂ ਕੀਤੀਆਂ ਜਾਣਗੀਆਂ ਇਸੇ ਦੌਰਾਨ ਉਨ੍ਹਾਂ ਨੇ ਪਿੰਡ ਬਿਸ਼ਨਪੁਰ ,ਮਹਿੰਦੀਪੁਰ, ਟਾਂਡਾ ਰਾਮ ਸਹਾਏ,ਮਾਨਸਰ, ਅਰਥੇਵਾਲ , ਸ਼ੇਰਪੁਰ, ਮਹਿਤਾਬਪੁਰ,ਗਾਲੜੀਆਂ ਆਦਿ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ।