ताज़ा खबरपंजाब

ਕਿਸਾਨ ਮਜਦੂਰ ਜਥੇਬੰਦੀ ਵੱਲੋਂ ਦਾਣਾ ਮੰਡੀ ਤਰਸਿੱਕਾ ਵਿਖੇ ਚਾਰ ਜ਼ੋਨਾਂ ਦੇ ਪਿੰਡਾਂ ਦੀ ਵੱਡੀ ਕਨਵੈਨਸ਼ਨ

2 ਜਨਵਰੀ ਦੀ ਜੰਡਿਆਲਾ ਗੁਰੂ ਮਹਾਰੈਲੀ ਵਿੱਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਕੀਤੀ ਅਪੀਲ

ਜੰਡਿਆਲਾ ਗੁਰੂ, 24 ਦਸੰਬਰ (ਕੰਵਲਜੀਤ ਸਿੰਘ) : ਉੱਤਰੀ ਭਾਰਤ ਦੀਆਂ 18 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ( ਗੈਰ-ਰਾਜਨੀਤਿਕ ) ਵੱਲੋਂ ਦਿੱਲੀ ਮੋਰਚੇ ਦੇ ਐਲਾਨ ਲਈ 2 ਜਨਵਰੀ ਨੂੰ ਜੰਡਿਆਲਾ ਗੁਰੂ ਦਾਣਾ ਮੰਡੀ ਵਿਖੇ ਲੱਖਾਂ ਕਿਸਾਨਾਂ ਮਜ਼ਦੂਰਾ ਅਤੇ ਔਰਤਾਂ ਦੇ ਇੱਕਠ ਕਰਕੇ ਦਿੱਲੀ ਮੋਰਚੇ ਦੇ ਐਲਾਨ ਕਰਨ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸੂਬਾ ਆਗੂ ਸਰਵਣ ਸਿੰਘ ਪੰਧੇਰ, ਸੂਬਾ ਆਗੂ ਕੰਵਰਦਲੀਪ ਸੈਦੋਲਹਿਲ ਅਤੇ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਦੀ ਅਗਵਾਈ ਵਿੱਚ ਚਾਰ ਜੋਨਾਂ ਦੇ ਪਿੰਡਾਂ ਦੇ ਕਿਸਾਨ ਮਜਦੂਰਾਂ ਦੀ ਵਿਸ਼ਾਲ ਕਨਵੈਨਸ਼ਨ ਪਿੰਡ ਤਰਸਿੱਕਾ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਇੱਕਠ ਕਰਕੇ ਲੋਕਾਂ ਨੂੰ ਲਾਮਬੰਦ ਕੀਤਾ ਗਿਆ।

ਇਸ ਮੌਕੇ ਆਗੂਆਂ ਨੇ ਮੋਦੀ ਸਰਕਾਰ ਕਿਸਾਨਾਂ ਅਤੇ ਖੇਤ ਮਜ਼ਦੂਰ ਨੂੰ ਖਤਮ ਕਰ ਖੇਤੀ ਸੈਕਟਰ ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣ ਵਿਚ ਲੱਗੀ ਹੋਈ ਹੈ ਪਰ ਜਥੇਬੰਦੀਆਂ ਵੱਡੇ ਸੰਘਰਸ਼ਾਂ ਲਈ ਤਿਆਰ ਹਨ । ਓਹਨਾ ਕਿਹਾ ਕਿ ਕਿਸਾਨ ਮਜਦੂਰ ਸਬੰਧੀ ਮੰਗਾਂ ਜਿਵੇਂ ਕਿਸਾਨ ਮਜਦੂਰ ਦੀ ਪੂਰਨ ਕਰਜ਼ ਮੁਕਤੀ, ਸਾਰੀਆਂ ਫਸਲਾਂ ਦੀ ਖਰੀਦ ਤੇ ਐਮ ਐਸ ਪੀ ਗਰੰਟੀ ਕਨੂੰਨ, ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਫ਼ਸਲਾਂ ਦੇ ਭਾਅ ਸੀ 2 +50% ਨਾਲ, ਬਿਜਲੀ ਬਿੱਲ 2020 ਨੂੰ ਪੂਰੀ ਤਰ੍ਹਾਂ ਰੱਦ ਕਰਨ, ਲਖੀਮਪੁਰ ਖੀਰੀ ਕਤਲਕਾਂਡ ਦਾ ਇਨਸਾਫ, ਵਿਸ਼ਵ ਵਪਾਰ ਸੰਸਥਾ ਦੇ ਸਮਝੌਤਿਆਂ ਵਿੱਚੋ ਭਾਰਤ ਬਾਹਰ ਹੋਵੇ, ਦਿੱਲੀ ਮੋਰਚੇ ਦੌਰਾਨ ਪਏ ਪੁਲਿਸ ਕੇਸ ਰੱਦ ਕਰਨ,

ਕਿਸਾਨ ਅਤੇ ਖੇਤ ਮਜਦੂਰ ਲਈ ਪੈਨਸ਼ਨ ਸਕੀਮ, ਫਸਲੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ, ਜਮੀਨ ਐਕੁਆਇਰ ਕਰਨ ਸਬੰਧੀ ਕਨੂੰਨ ਵਿਚ ਕੀਤਾ ਬਦਲਾਵ ਵਾਪਿਸ ਲੈ ਕੇ 2013 ਦੇ ਰੂਪ ਵਿਚ ਲਾਗੂ ਕਰਵਾਉਣ ਸਮੇਤ ਹੋਰ ਅਹਿਮ ਮੁੱਦਿਆਂ ਤੇ ਸਰਕਾਰ ਨਾਲ ਸੰਘਰਸ਼ ਕਰਨੇ ਪੈਣਗੇ। ਓਹਨਾ ਅਪੀਲ ਕੀਤੀ ਕਿ ਸਭ ਜਥੇਬੰਦਕ ਅਤੇ ਗੈਰ ਜਥੇਬੰਦਕ ਲੋਕ ਅੱਜ ਪਿੰਡਾਂ ਵਿਚਲੀ ਧੜੇਬਾਜ਼ੀ ਛੱਡਕੇ ਲੋਕ ਲਹਿਰ ਦਾ ਹਿੱਸਾ ਬਣਿਆ ਜਾਵੇ । ਇਸ ਮੌਕੇ ਜਿਲ੍ਹਾ ਆਗੂ ਸੁਖਦੇਵ ਸਿੰਘ ਚਾਟੀਵਿੰਡ, ਬਲਵਿੰਦਰ ਸਿੰਘ ਰੁਮਾਣਾਚੱਕ, ਅਮਰਦੀਪ ਸਿੰਘ ਗੋਪੀ, ਜੋਨ ਆਗੂ ਰਣਜੀਤ ਸਿੰਘ ਚਾਟੀਵਿੰਡ, ਚਰਨ ਸਿੰਘ ਕਲੇਰ ਘੁੰਮਾਣ, ਅਮਨਿੰਦਰ ਸਿੰਘ ਮਾਲੋਵਾਲ, ਸਵਰਨ ਸਿੰਘ ਉਧੋਨੰਗਲ ਸਮੇਤ ਹਜ਼ਾਰਾਂ ਕਿਸਾਨ ਮਜਦੂਰ ਅਤੇ ਔਰਤਾਂ ਹਾਜ਼ਿਰ ਰਹੇ ।

Related Articles

Leave a Reply

Your email address will not be published.

Back to top button