ਜੰਡਿਆਲਾ ਗੁਰੂ, 26 ਦਸੰਬਰ (ਕੰਵਲਜੀਤ ਸਿੰਘ) : ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ (ਰਜਿ:) ਜੰਡਿਆਲਾ ਗੁਰੂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਦਿਹਾੜਾ ਇਸ ਵਾਰ ਵੀ ਸ਼ਹੀਦ ਊਧਮ ਸਿੰਘ ਚੌਂਕ (ਨੇੜੇ ਬੁੱਤ) ਵਿਖੇ ਐਡਵੋਕੇਟ ਅਮਰੀਕ ਸਿੰਘ ਮਲਹੋਤਰਾ ਦੀ ਅਗਵਾਈ ਹੇਠ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਸ. ਸੰਦੀਪ ਸਿੰਘ ਏ ਆਰ ਸੀਨੀਅਰ ਮੀਤ ਪ੍ਰਧਾਨ ਯੂਥ ਅਕਾਲੀ ਦਲ (ਬ) ਸ਼ਾਮਲ ਹੋਏ। ਇਸ ਮੌਕੇ ਕਲੱਬ ਦੇ ਅਹੁਦੇਦਾਰਾਂ, ਮੈਂਬਰਾਂ ਤੇ ਹੋਰ ਪਹੁੰਚੀਆਂਂ ਸ਼ਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਹੀਦ ਊਧਮ ਸਿੰਘ ਜੀ ਨੂੰ ਸੱਚੀ ਸੁੱਚੀ ਸ਼ਰਧਾਂਜਲੀ ਭੇਂਟ ਕੀਤੀ ਗਈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੱਬ ਪ੍ਰਧਾਨ ਰਣਜੀਤ ਸਿੰਘ ਜੋਸਨ, ਕਾਮਰੇਡ ਸ਼ੇਰਗਿੱਲ ਬਲਾਕ ਸਕੱਤਰ ਸੀ.ਪੀ.ਆਈ., ਜਸਵਿੰਦਰ ਸਿੰਘ ਝੰਡ ਬਲਾਕ ਪ੍ਰਧਾਨ ਕਾਂਗਰਸ, ਚਰਨਜੀਤ ਸਿੰਘ ਟੀਟੋ, ਅਵਤਾਰ ਸਿੰਘ ਟੱਕਰ ਸਾਬਕਾ ਪ੍ਰਧਾਨ ਆਟੋ ਯੂਨੀਅਨ, ਡਾ: ਨਿਰਮਲ ਸਿੰਘ, ਡਾ. ਹਰਜਿੰਦਰ ਸਿੰਘ ਧੰਜਲ, ਪ੍ਰਦੀਪ ਸਿੰਘ ਥਿੰਦ, ਚਰਨਜੀਤ ਸਿੰਘ ਟੀਟੋ, ਡਾ. ਗੁਲਜਾਰ ਸਿੰਘ ਜੋਸਨ,ਸਿਕੰਦਰ ਮਾਨ, ਰੌਕੀ ਜੈਨ, ਦਿਨੇਸ਼ ਬਜਾਜ, ਗੁਰਮੀਤ ਸਿੰਘ ਥਿੰਦ, ਧਰਮਵੀਰ ਬਿੱਟੂ, ਸਵਿੰਦਰ ਸਿੰਘ ਸ਼ਿੰਦ, ਡਾਕਟਰ ਦਵਿੰਦਰ ਸਿੰਘ, ਵਰਿੰਦਰ ਸਿੰਘ, ਸੰਜੀਵ ਕੁਮਾਰ, ਪ੍ਰਭੂ, ਹਰਜਿੰਦਰ ਸਿੰਘ, ਭੁਪਿੰਦਰ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ। ਜਿੰਨ੍ਹਾਂ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾਉਣ ਉਪਰੰਤ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ, ਲੌੜ ਹੈ ਸ਼ਹੀਦਾਂ ਦੀ ਸੋਚ ਤੇ ਪਹਿਰਾ ਦੇ ਕੇ ਚੰਗੇ ਸਮਾਜ ਦੀ ਸਿਰਜਣਾ ਕਰਨ ਦੀ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਸੇਧ ਮਿਲ ਸਕੇ। ਇਸ ਮੌਕੇ ਨਸ਼ਿਆਂ ਖਿਲਾਫ ਡਟਣ ਦਾ ਵੀ ਪ੍ਰਣ ਕੀਤਾ ਗਿਆ। ਇਸ ਮੌਕੇ ਸ਼ਹੀਦ ਊਧਮ ਸਿੰਘ ਜੀ ਦੇ ਬੁੱਤ ਤੇ ਫੁੱਲਮਾਲਾ ਪਾ ਕੇ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਹਾਜਰ ਸ਼ਖਸ਼ੀਅਤਾਂ ਨੂੰ ਕਲੱਬ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ।