ताज़ा खबरपंजाब

ਪੰਜਾਬ ਸਰਕਾਰ ਨੇ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ : ਚਾਹਲ

ਜੰਡਿਆਲਾ ਗੁਰੂ/ਟਾਂਗਰਾ, 11 ਜਨਵਰੀ (ਕੰਵਲਜੀਤ ਸਿੰਘ) : ਪੰਜਾਬ ਸਰਕਾਰ ਵਲੋਂ ਜੀ.ਵੀ.ਕੇ. ਪਾਵਰ (ਗੋਇੰਦਵਾਲ ਸਾਹਿਬ) ਥਰਮਲ ਪਲਾਂਟ ਨੂੰ ਖਰੀਦਣ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਬਤੌਰ ਪਾਵਰਕਾਮ ਤੇ ਪੀਡਬਲਯੂ ਡੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋ ਨਿਭਾਈਆਂ ਗਈਆਂ ਸੇਵਾਵਾਂ ਲਈ ਉੱਨਾਂ ਨੂੰ ਵਧਾਈਆਂ ਦਿੰਦਿਆਂ ਆਪ ਦੇ ਸੀਨੀਅਰ ਆਗੂ ਬਲਾਕ ਪ੍ਰਧਾਨ ਭੁਪਿੰਦਰ ਸਿੰਘ ਚਾਹਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸਰਕਾਰ ਨੇ ਪ੍ਰਾਈਵੇਟ ਜਾਇਦਾਦ ਨੂੰ ਖਰੀਦ ਕੇ ਸਰਕਾਰੀ ਜਾਇਦਾਦ ਬਣਾਇਆ ਹੈ। ਉਨਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਤਾਂ ਸਰਕਾਰੀ ਜਾਇਦਾਦਾਂ ਨੂੰ ਕੋਡੀਆਂ ਭਾਅ ਵੇਚਿਆ ਹੀ ਸੀ ਜਦਕਿ ਆਮ ਆਦਮੀ ਪਾਰਟੀ ਦੀ ਸਰਕਾਰ ਪ੍ਰਾਇਵੇਟ ਜਾਇਦਾਦਾਂ ਨੂੰ ਖਰੀਦ ਕਰਕੇ ਸੂਬੇ ਭਰ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਏਗੀ।

‘ਆਪ’ ਸਰਕਾਰ ਨੇ ਜੀ.ਵੀ.ਕੇ. ਪਾਵਰ ਦਾ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਪੰਜਾਬੀਆਂ ਦੀ ਝੋਲੀ ਨਵੇਂ ਵਰ੍ਹੇ ਦਾ ਤੋਹਫਾ ਪਾ ਦਿੱਤਾ ਹੈ। ਉਨਾਂ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਵੇਲੇ ਸਮੁੱਚੇ ਦੇਸ਼ ਦਾ ਮੁਹਾਣ ਪ੍ਰਾਈਵੇਟ ਸੈਕਟਰ ਵੱਲ ਹੈ ਜਦਕਿ ਪੰਜਾਬ ਨੇ ਪਬਲਿਕ ਸੈਕਟਰ ਵੱਲ ਮੋੜਾ ਕੱਟ ਕੇ ਨਵੀਂ ਸ਼ੁਰੂਆਤ ਕੀਤੀ ਹੈ। ਅਤੇ 540 ਮੈਗਾਵਾਟ ਦੇ ਜੀ.ਵੀ.ਕੇ. ਪਾਵਰ ਪਲਾਂਟ’ ਨੂੰ 1080 ਕਰੋੜ ਰੁਪਏ ਵਿਚ ਖਰੀਦ ਲਿਆ ਹੈ ਅਤੇ ਇਸ ਥਰਮਲ ਦੇ ਪਬਲਿਕ ਸੈਕਟਰ ’ਚ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਸਸਤੀ ਮਿਲੇਗੀ। ਉਨਾਂ ਦੱਸਿਆ ਕਿ ਹੁਣ ਇਸ ਥਰਮਲ ਪਲਾਂਟ ਦਾ ਗੁਰੂ ਅਮਰਦਾਸ ਥਰਮਲ ਪਾਵਰ ਲਿਮਿਟਿਡ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਪ’ ਸਰਕਾਰ ਨੇ ਇਸ ਥਰਮਲ ਨੂੰ ਹੁਣ ਖਰੀਦ ਕੇ ‘ਬਿਜਲੀ ਖਰੀਦ ਸਮਝੌਤੇ’ ਦਾ ਵੀ ਭੋਗ ਪਾ ਦਿੱਤਾ ਹੈ। ਅਤੇ ਦੇਸ਼ ਵਿਚ ਕਿਧਰੇ ਵੀ ਕਿਸੇ ਪ੍ਰਾਈਵੇਟ ਪ੍ਰਾਜੈਕਟ ਨੂੰ ਸਰਕਾਰ ਵੱਲੋਂ ਖਰੀਦਣ ਦੀ ਮਿਸਾਲ ਨਹੀਂ ਮਿਲਦੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਵਾਂ ਸਾਲ ‘ਨਵੀਂ ਉਮੀਦ’, ‘ਨਵੀਂ ਆਸ’ ਨਾਲ ਪੰਜਾਬ ਇਤਿਹਾਸ ਨੂੰ ਨਵਾਂ ਸਿਰਜ ਰਹੇ ਹਨ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

Related Articles

Leave a Reply

Your email address will not be published.

Back to top button