ਪਟਿਆਲਾ, 16 ਜਨਵਰੀ (ਬਿਊਰੋ) : ਪਟਿਆਲਾ ਦੇ ਸਨੋਰੀ ਅੱਡਾ ਸਥਿਤ ਮਾਰਕਰ ਕਲੋਨੀ ਦੇ ਵਿਚ ਇੱਕ ਘਰ ਦੇ ਚਾਰ ਜੀਆਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਥੇ ਬਿਹਾਰ ਤੋਂ ਪ੍ਰਵਾਸੀ ਪਰਿਵਾਰ ਪੰਜਾਬ ਵਿਚ ਵਧੀਆ ਕਮਾਈ ਅਤੇ ਪਰਿਵਾਰ ਦੇ ਚੰਗੇ ਭਵਿੱਖ ਦੇ ਲਈ ਆਇਆ ਸੀ। ਦੱਸ ਦਈਏ ਕਿ ਬਿਹਾਰ ਦੇ ਰਹਿਣ ਵਾਲੇ ਨਵਾਬ ਕੁਮਾਰ ਅਪਣੀ ਪਤਨੀ ਤੇ ਬੇਟਾ-ਬੇਟੀ ਸਮੇਤ ਘਰ ਵਿਚ ਠੰਡ ਤੋਂ ਬਚਣ ਲਈ ਅੰਗੀਠੀ ਬਾਲ ਕੇ ਅੱਗ ਸੇਕ ਰਹੇ ਸੀ।
ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਅੰਗੀਠੀ ਦਾ ਧੂੰਆਂ ਚੜਨ ਕਾਰਨ ਬੱਚਿਆਂ ਸਣੇ ਮਾਤਾ-ਪਿਤਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਨਵਾਬ ਕੁਮਾਰ ਉਨਾਂ ਦੀ ਪਤਨੀ ਤੇ ਬੇਟੀ ਰੁਕਾਇਆ ਜਿਸ ਦੀ ਉਮਰ 4 ਸਾਲ ਹੈ ਤੇ ਨਾਲ ਹੀ ਬੇਟਾ ਜਿਸ ਦਾ ਨਾਮ ਅਰਮਾਨ ਕੁਮਾਰ ਜਿਸ ਦੀ ਉਮਰ 2 ਸਾਲ ਹੈ।
ਫਿਲਹਾਲ ਮੌਕੇ ‘ਤੇ ਪਹੁੰਚੀ ਕੋਤਵਾਲੀ ਥਾਣਾ ਦੀ ਪੁਲਿਸ ਨੇ ਮ੍ਰਿਤਿਕ ਪਰਿਵਾਰ ਦੀ ਡੈਡ ਬਾਡੀ ਨੂੰ ਪਟਿਆਲਾ ਦੀ ਮੋਰਚਰੀ ਘਰ ਵਿਖੇ ਰਖਵਾ ਦਿੱਤਾ ਹੈ। ਜਿੱਥੇ ਉਹਨਾਂ ਦਾ ਸਵੇਰ ਚੜਦੇ ਹੀ ਪੋਸਟਮਾਰਟਮ ਹੋਵੇਗਾ। ਮ੍ਰਿਤਕ ਪਰਿਵਾਰ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਪਟਿਆਲਾ ਦੇ ਵਿੱਚ ਜੈ ਦੁਰਗਾ ਕੰਪਨੀ ‘ਚ ਕੰਮ ਕਰਦਾ ਸੀ।