ਬਾਬਾ ਬਕਾਲਾ ਸਾਹਿਬ, 05 ਫਰਵਰੀ (ਸੁਖਵਿੰਦਰ ਬਾਵਾ) : ਅੱਜ ਆਮ ਆਦਮੀ ਪਾਰਟੀ ਦੇ ਯੂਥ ਜੋਆਇਟ ਸਕੱਤਰ ਪੰਜਾਬ ਸੁਰਜੀਤ ਸਿੰਘ ਕੰਗ ਨੇ ਪ੍ਰੈਸ ਬਿਆਨ ਰਾਹੀ ਦੱਸਿਆ ਕਿ ਆਮ ਆਦਮੀ ਪਾਰਟੀ ਨੇ ਬਹੁਤ ਘੱਟ ਸਮੇਂ ਵਿੱਚ ਬਹੁਤ ਜਿਆਦਾ ਕੰਮ ਕਰਕੇ ਲੋਕਾਂ ਦੇ ਦਿਲਾਂ ਨੂੰ ਜਿੱਤਿਆ ਹੈ। ਹੁਣ ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀ ਪੰਜਾਬ ਦੇ ਲੋਕਾਂ ਪ੍ਰਤੀ ਸੰਜੀਦਗੀ ਦਾ ਨਤੀਜਾ ਵੇਖਣ ਨੂੰ ਮਿਲੇਗਾ, ਜਿਸ ਵਿੱਚ “ਆਪ ਦੀ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਤਹਿਤ ਸਰਕਾਰੀ ਅਧਿਕਾਰੀ ਪਿੰਡਾਂ ਵਿੱਚ ਜਾਕੇ ਕਰਨਗੇ ਮੁਸਕਿਲਾਂ ਦਾ ਹੱਲ, ਜਿੰਨਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਹਲਫੀਆ ਬਿਆਨ,
ਲਾਭਪਾਤਰੀ ਬੱਚਿਆਂ ਦੇ ਵਜੀਫੇ, ਪੰਜਾਬ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਉਸਾਰੀ ਮਜਦੂਰ ਦੀ ਰਜਿਸਟਰੇਸ਼ਨ, ਬੁਢਾਪਾ ਪੈਨਸ਼ਨ ਸਕੀਮ, ਬਿਜਲੀ ਬਿੱਲ ਭੁਗਤਾਨ, ਮਾਲ ਰਿਕਾਰਡ ਦੀ ਜਾਂਚ, ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਆਹ ਦੀ ਰਜਿਸਟਰੇਸ਼ਨ, ਪੇਡੂ ਇਲਾਕਾ ਸਰਟੀਫਿਕੇਟ, ਜਨਮ ਅਤੇ ਮੌਤ ਸਰਟੀਫਿਕੇਟ ਦੀਆਂ ਕਾਪੀਆਂ, ਵਿਧਵਾ ਜਾਂ ਬੇਸਹਾਰਾ ਪੈਨਸ਼ਨ, ਭਾਰ ਰਹਿਤ ਸਰਟੀਫਿਕੇਟ, ਮੌਰਗੇਜ਼ ਦੀ ਐਂਟਰੀ, ਪਛੜੀਆਂ ਸ੍ਰੇਣੀਆਂ ਦੇ ਸਰਟੀਫਿਕੇਟ, ਅੰਗਹੀਣ ਪੈਨਸ਼ਨ, ਜਨਮ ਅਤੇ ਮੌਤ ਦੀ ਲੇਟ ਰਜਿਸਟਰੇਸ਼ਨ, ਫਰਦ ਕਢਵਾਉਣਾ, ਆਮਦਨ ਅਤੇ ਜਾਇਦਾਦ ਸਰਟੀਫਿਕੇਟ, ਦਸਤਾਵੇਜਾਂ ਦੀ ਕਾਊਟਰ ਸਾਈਨਿੰਗ, ਆਸਰਿਤ ਬੱਚਿਆਂ ਦੀ ਪੈਨਸ਼ਨ, ਜਮੀਨ ਦੀ ਹੱਦਬੰਦੀ, ਐਨ.ਆਰ.ਆਈ ਦੀ ਕਾਊਟਰ ਸਾਈਨਿੰਗ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੀ ਕਾਉਂਟਰ ਸਾਈਨਿੰਗ, ਕੰਡੀ ਏਰੀਆਂ ਸਰਟੀਫਿਕੇਟ, ਅਸ਼ੀਰਵਾਦ ਸਕੀਮ, ਬੈਂਕਿੰਗ ਸਕੀਮਾਂ ਆਦਿ ਕੁੱਲ 44 ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਨਾਲ ਪਿੰਡਾਂ ਵਿੱਚ ਪਿਛਲੇ ਕਈ ਸਾਲਾ ਤੋਂ ਗਰੀਬ ਲੋਕਾਂ ਦੇ ਰੁਕੇ ਹੋਏ ਕੰਮਾਂ ਦਾ ਹੋਵੇਗਾ ਹੱਲ ਅਤੇ ਖਾਸ ਤੌਰ ਤੇ ਉਹ ਗਰੀਬ ਲੋਕ ਜੋ ਖਰਚਾ ਕਰਕੇ ਦਫਤਰਾਂ ਵਿੱਚ ਨਹੀ ਜਾ ਸਕਦੇ ਸਨ, ਉਹ ਵੀ ਦਫਤਰਾਂ ਦੀ ਖੱਜਲ ਖੁਆਰੀ ਤੋਂ ਬਚਣਗੇ। ਸੁਰਜੀਤ ਸਿੰਘ ਕੰਗ ਨੇ ਦੱਸਿਆ ਕਿ “ਆਪ ਦੀ ਸਰਕਾਰ ਆਪ ਦੇ ਦੁਆਰ” ਪ੍ਰੋਗਰਾਮ ਪੰਜਾਬ ਵਿੱਚ ਇੱਕ ਵੱਡਾ ਬਦਲਾਵ ਲੈ ਕੇ ਆਵੇਗਾ ਅਤੇ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਮੁੜ ਪਰਤੇਗੀ।