ਜਲੰਧਰ, 17 ਫਰਵਰੀ (ਕਬੀਰ ਸੌਂਧੀ) : ਪੰਜਾਬ ਦੀਆਂ ਚਾਰ ਵੱਖ-ਵੱਖ ਸਿਆਸੀ ਧਿਰਾਂ ਦੇ ਆਗੂਆਂ ਨੇ ਇੱਕ ਫੈਸਲਾ ਲੈਂਦੇ ਹੋਏ ਵਖ-ਵਖ ਧਿਰਾਂ ਨੂੰ ਇੱਕ ਜੁੱਟ ਕਰਕੇ ਅਕਾਲੀ ਦਲ ਸ਼ੇਰੇ ਪੰਜਾਬ ਦਾ ਗਠਨ ਕੀਤਾ। ਇਸ ਪਾਰਟੀ ਦਾ ਪ੍ਰਧਾਨ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਐਲਾਨਿਆ ਗਿਆ ਹੈ । ਜਲੰਧਰ ਦੇ ਪ੍ਰੈਸ ਕਲੱਬ ਵਿਖੇ ਪਾਰਟੀ ਦਾ ਗਠਨ ਕਰਦੇ ਹੋਏ ਪਾਰਟੀ ਦੇ ਪਤਵੰਤਿਆਂ ਜਿਨਾਂ ਵਿੱਚੋਂ ਜਥੇਦਾਰ ਬੂਟਾ ਸਿੰਘ, ਬਲਵਿੰਦਰ ਸਿੰਘ, ਬਹਾਦਰ ਸਿੰਘ ਰਾਹੋ ਅਤੇ ਹੋਰਨਾਂ ਨੇ ਜਥੇਦਾਰ ਗੁਰਦੇਵ ਸਿੰਘ ਨੂੰ ਪਾਰਟੀ ਦਾ ਪ੍ਰਧਾਨ ਐਲਾਨਿਆ।
ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਬੂਟਾ ਸਿੰਘ ਨੇ ਕਿਹਾ ਕਿ ਸਾਰਿਆਂ ਦੀ ਸਰਬ ਸੰਮਤੀ ਅਤੇ ਜਥੇਦਾਰ ਗੁਰਦੀਪ ਸਿੰਘ ਹੁਣਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਇਹਨਾਂ ਨੂੰ ਪਾਰਟੀ ਦਾ ਤਿੰਨ ਸਾਲ ਲਈ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਉਹਨਾਂ ਨੇ ਦੱਸਿਆ ਕਿ ਤਿੰਨ ਸਾਲਾਂ ਬਾਅਦ ਪਾਰਟੀ ਪ੍ਰਧਾਨ ਬਦਲਿਆ ਜਾਵੇਗਾ ਉਹਨਾਂ ਇਹ ਵੀ ਕਿਹਾ ਕਿ ਜੋ ਵੀ ਪਾਰਟੀ ਦਾ ਪ੍ਰਧਾਨ ਜਿਸ ਸਮੇਂ ਚ ਵੀ ਹੋਵੇਗਾ ਉਹ ਕਿਸੇ ਤਰ੍ਹਾਂ ਦੀ ਕੋਈ ਚੋਣ ਨਹੀਂ ਲੜੇਗਾ ਅਤੇ ਨਾ ਹੀ ਉਹਨਾਂ ਦਾ ਕੋਈ ਪਰਿਵਾਰਕ ਮੈਂਬਰ ਕੋਈ ਚੋਣ ਲੜੇਗਾ। ਅੱਗੇ ਗੱਲਬਾਤ ਕਰਦਿਆਂ ਬੁਲਾਰਿਆਂ ਬੂਟਾ ਸਿੰਘ ਬਹਾਦਰ ਸਿੰਘ ਅਤੇ ਹੋਰਨਾਂ ਨੇ ਕਿਹਾ ਕਿ ਪਾਰਟੀ ਬੰਦੀ ਸਿੰਘਾਂ ਦੀ ਰਿਹਾਈ ਕਿਸਾਨਾਂ ਦੇ ਮਸਲੇ ਅਤੇ ਹੋਰ ਪੰਜਾਬ ਦੇ ਭਖਦੇ ਮਸਲਿਆਂ ਤੇ ਗੱਲ ਕਰੇਗੀ ਉਹਨਾਂ ਇਹ ਵੀ ਕਿਹਾ ਕਿ ਪਾਰਟੀ ਮੁਲਾਜ਼ਮਾਂ ਮਜ਼ਦੂਰਾਂ ਦੇ ਹੱਕਾਂ ਵਿੱਚ ਵੀ ਸੰਘਰਸ਼ ਕਰੇਗੀ। ਇਸ ਮੌਕੇ ਪਾਰਟੀ ਦੇ ਨਵੇਂ ਨਿਯੁਕਤ ਕੀਤੇ ਗਏ ਪ੍ਰਧਾਨ ਜਥੇਦਾਰ ਗੁਰਦੇਵ ਸਿੰਘ ਹੋਣਾਂ ਨੇ ਕਿਹਾ ਕਿ ਜੋ ਪਾਰਟੀ ਵੱਲੋਂ ਉਹਨਾਂ ਤੇ ਵਿਸ਼ਵਾਸ ਦਿਖਾਇਆ ਗਿਆ ਹੈ ਅਤੇ ਉਹਨਾਂ ਨੂੰ ਜੋ ਅਹੁਦਾ ਬਖਸ਼ਿਆ ਗਿਆ ਹੈ ਉਹ ਪਾਰਟੀ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਪਾਰਟੀ ਵੱਲੋਂ ਦਿੱਤੀ ਗਈ ਹਰ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ ਇਸ ਮੌਕੇ ਤੇ ਜਥੇਦਾਰ ਗੁਰਦੀਪ ਸਿੰਘ ਹੁਣਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਵੀ ਕੀਤਾ ਗਿਆ।