ਬਠਿੰਡਾ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 163094 ਸੈਂਪਲ ਲਏ ਗਏ। ਜਿਨਾਂ ਵਿਚੋਂ 10553 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 9864 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 452 ਕੇਸ ਐਕਟਿਵ ਹਨ ਤੇ ਹੁਣ ਤੱਕ 237 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 47 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।
ਉਨਾਂ ਅੱਗੇ ਦੱਸਿਆ ਕਿ ਜਿਲੇ ਚ ਹੁਣ ਤੱਕ 20881 ਹੈਲਥ ਵਰਕਰ ਅਤੇ ਫਰੰਟ ਲਾਈਨ ਵਰਕਰ, 45 ਤੋਂ 59 ਸਾਲ ਤੱਕ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ। ਜਿਨਾਂ ’ਚ 5667 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 1957 ਹੈਲਥ ਵਰਕਰਜ਼ ਨੂੰ ਦੂਜੀ ਡੋਜ਼, 4386 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 767 ਫਰੰਟ ਲਾਇਨ ਵਰਕਰਜ਼ ਨੂੰ ਦੂਜੀ ਡੋਜ਼, 45 ਤੋਂ 59 ਤੱਕ 1239 ਵਿਅਕਤੀਆਂ ਨੂੰ ਪਹਿਲੀ ਡੋਜ਼, 11 ਵਿਅਕਤੀਆਂ ਨੂੰ ਦੂਜੀ ਡੋਜ਼ ਅਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 5418 ਬਜ਼ੁਰਗਾਂ ਨੂੰ ਪਹਿਲੀ ਡੋਜ਼ ਅਤੇ 59 ਬਜ਼ੁਰਗਾਂ ਨੂੰ ਦੂਜੀ ਡੋਜ਼ ਲਗਾਈ ਗਈ।
ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਹੁਣ ਤੱਕ 1377 ਹੈਲਥ ਵਰਕਰ, ਫਰੰਟ ਲਾਈਨ ਵਰਕਰ, 45 ਤੋਂ 59 ਸਾਲ ਤੱਕ ਅਤੇ 60 ਸਾਲ ਤੋਂ ਉੱਪਰ ਦੇ ਵਿਅਕਤੀ ਕੋਵਾਐਕਸਿਨ ਵੈਕਸੀਨ ਲਗਵਾ ਚੁੱਕੇ ਹਨ।