ਬਠਿੰਡਾ, 29 ਮਾਰਚ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 170117 ਸੈਂਪਲ ਲਏ ਗਏ। ਜਿਨਾਂ ਵਿਚੋਂ 11055 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 10086 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 724 ਕੇਸ ਐਕਟਿਵ ਹਨ ਤੇ ਹੁਣ ਤੱਕ 245 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਚ ਬੀਤੇ 24 ਘੰਟਿਆਂ ਦੌਰਾਨ ਨਵੇਂ 75 ਪੋਜ਼ੀਟਿਵ ਕੇਸ, 59 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ।