ताज़ा खबरपंजाब

ਐੱਸ.ਡੀ.ਐਮ ਬਾਬਾ ਬਕਾਲਾ ਸਾਹਿਬ ਨੇ ਕਿਸਾਨਾਂ ਨੂੰ ਕੀਤਾ ਜਾਗਰੂਕ

ਬਾਬਾ ਬਕਾਲਾ ਸਾਹਿਬ, 02 ਅਕਤੂਬਰ (ਸੁਖਵਿੰਦਰ ਬਾਵਾ) : ਅੱਜ ਮਿਤੀ 02/10/2024 ਨੂੰ ਸ੍ਰੀ ਅਮਨਪ੍ਰੀਤ ਸਿੰਘ ਪੀ.ਸੀ.ਐਸ. ਉਪ ਮੰਡਲ ਮੈਜਿਸਟਰੇਟ ਬਾਬਾ ਬਕਾਲਾ ਸਾਹਿਬ ਵੱਲੋਂ ਖੇਤੀ ਬਾੜੀ ਵਿਭਾਗ ਦੇ ਅਫਸਰਾਂ ਅਤੇ ਥਾਣਾ ਮੱਤੇਵਾਲ ਦੇ ਅਧਿਕਾਰੀਆਂ ਨਾਲ ਮਿਲ ਕੇ ਪਿੰਡ ਜੀਵਨ ਪੰਧੇਰ, ਕੋਹਾਲਾ, ਸੈਦੋਲੇਹਲ, ਜੀਵਨ ਪੰਧੇਰ, ਭੋਏ, ਬੋਪਾਰਾਏ, ਮੱਤੇਵਾਲ, ਰਾਮਦਿਵਾਲੀ ਮੁਸਲਮਾਨਾਂ, ਉਚੇਕੇ ਕਲਾਂ, ਉਚੋਕੇ ਖੁਰਦ ਅਤੇ ਭੋਏਵਾਲ ਆਦਿ ਪਿੰਡਾ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾ ਨੂੰ ਫਸਲਾਂ ਦੀ ਰਹਿੰਦ ਖੂਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਫਸਲਾਂ ਦੀ ਰਹਿੰਦ ਖੂਹਦ ਨੂੰ ਅੱਗ ਲਗਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਨਸ਼ਟ ਹੁੰਦੀ ਹੈ, ਹਵਾ ਵਿੱਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ।

ਅੱਗ ਲਗਾਉਣ ਨਾਲ ਆਲੇ ਦੁਆਲੇ ਖੜੀ ਫਸਲ ਜਾਂ ਪਿੰਡ ਆਦਿ ਵਿੱਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ, ਜਿਸ ਨਾਲ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿੱਚ ਵਿਘਨ ਪੈਣ ਨਾਲ ਹਾਦਸੇ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਐਸ.ਡੀ.ਐਮ. ਬਾਬਾ ਬਕਾਲਾ ਸਾਹਿਬ ਵੱਲੋਂ ਕਿਸਾਨਾ ਅਤੇ ਅਧਿਕਾਰੀਆਂ ਨੂੰ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ, ਨੈਸ਼ਨਲ ਗ੍ਰੀਨ ਟ੍ਰਿਬਿਉਨਲ, ਕੇਂਦਰੀ ਪ੍ਰਦੂਸਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਬਾਰੇ ਦੱਸਿਆ ਗਿਆ।

ਮੌਕੇ ਤੇ ਹਾਜਰ ਖੇਤੀ ਬਾੜੀ ਵਿਭਾਗ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਗਈ ਕਿ ਜੇਕਰ ਕੋਈ ਕਿਸਾਨ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਦੇ ਖਿਲਾਫ ਨਿਯਮਾਂ ਅਨੁਸਾਰ ਲੋੜੀਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਇਹ ਵੀ ਦੱਸਿਆ ਗਿਆ ਕਿ ਜੇਕਰ ਕਿਸੇ ਕਿਸਾਨ ਨੂੰ ਝੋਨੇ ਦੀ ਪਰਾਲੀ ਦੀਆਂ ਗੱਠਾ ਬਣਾਉਣ ਲਈ ਬੇਲਰ ਆਦਿ ਦੀ ਜਰੂਰਤ ਹੋਵੇ ਤਾਂ ਸਬੰਧਤ ਖੇਤੀ ਬਾੜੀ ਦਫਤਰ ਨਾਲ ਸੰਪਰਕ ਕਰ ਲਿਆ ਜਾਵੇ।

Related Articles

Leave a Reply

Your email address will not be published.

Back to top button