Uncategorizedचंडीगढ़ताज़ा खबरपंजाब

ਪੰਜਾਬ ‘ਚ ਅੱਜ ਰੇਲਾਂ ਰੋਕਣਗੇ ਕਿਸਾਨ ; ਰੇਲਾਂ ’ਚ ਸਫਰ ਕਰਨ ਵਾਲੇ ਲੋਕਾਂ ਨੂੰ ਕਰਨਾ ਪੈ ਸਕਦਾ ਹੈ ਪਰੇਸ਼ਾਨੀਆਂ ਦਾ ਸਾਹਮਣਾ

ਕਿਸਾਨਾਂ ਵੱਲੋਂ 35 ਥਾਵਾਂ ਤੇ ਰੇਲਾਂ ਰੋਕਣ ਦੀਆਂ ਤਿਆਰੀਆਂ ਮੁਕੰਮਲ

ਚੰਡੀਗੜ੍ਹ, 3 ਅਕਤੂਬਰ (ਬਿਊਰੋ) : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਫਰਵਰੀ ਮਹੀਨੇ ਤੋਂ ਸੰਘਰਸ਼ ਕਰ ਰਹੇ ਕਿਸਾਨਾਂ ਵੱਲੋਂ ਅੱਜ ਪੰਜਾਬ ਵਿੱਚ ਰੇਲਾਂ ਰੋਕੀਆਂ ਜਾਣਗੀਆਂ। ਅੱਜ ਰੇਲਾਂ ਨੂੰ ਰੋਕਣ ਲਈ ਕਿਸਾਨਾਂ ਵੱਲੋਂ ਮੁਕੰਮਲ ਤਿਆਰੀਆਂ ਕਰ ਲਈਆਂ ਗਈਆਂ ਹਨ। ਕਿਸਾਨਾਂ ਵੱਲੋਂ ਦੁਪਹਿਰ 12:30 ਵਜੇ ਤੋਂ 2:30 ਵਜੇ ਤੱਕ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ। ਰਾਜ ਦੇ 22 ਜ਼ਿਲ੍ਹਿਆਂ ਵਿੱਚ 35 ਥਾਵਾਂ ’ਤੇ ਰੇਲਾਂ ਰੋਕਣ ਦਾ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ, ਜੋ ਕਿ ਇੱਕ ਗੈਰ-ਸਿਆਸੀ ਕਿਸਾਨ ਮੋਰਚਾ ਦੇ ਬੈਨਰ ਹੇਠ ਚੱਲੇਗਾ। ਅਜਿਹੇ ‘ਚ ਟਰੇਨਾਂ ‘ਚ ਸਫਰ ਕਰਨ ਵਾਲੇ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦੌਰਾਨ ਚੰਡੀਗੜ੍ਹ, ਅੰਬਾਲਾ, ਅੰਮ੍ਰਿਤਸਰ ਅਤੇ ਜੰਮੂ ਮਾਰਗ ਪ੍ਰਭਾਵਿਤ ਹੋਣਗੇ।

ਕਿਸਾਨ ਸ਼ੰਭੂ ਸਰਹੱਦ ’ਤੇ ਰੇਲ ਰੋਕੋ ਰੋਸ ਪ੍ਰਦਰਸ਼ਨ ਵੀ ਕਰਨਗੇ। ਕਿਸਾਨਾਂ ਦੀਆਂ ਮੁੱਖ ਮੰਗਾਂ ‘ਚ ਲਖੀਮਪੁਰ ਖੇੜੀ ‘ਚ ਹੋਏ ਕਿਸਾਨਾਂ ਦੇ ਕਤਲ ਦੇ ਮਾਮਲੇ ‘ਚ ਇਨਸਾਫ਼, ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਵਰਗੀਆਂ ਪ੍ਰਮੁੱਖ ਮੰਗਾਂ ਨੂੰ ਉਠਾਉਣਗੇ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਬਿਲਕੁਲ ਜਾਇਜ਼ ਹਨ।

Related Articles

Leave a Reply

Your email address will not be published.

Back to top button