ताज़ा खबरपंजाब

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬਲਾਕ ਜੰਡਿਆਲਾ ਗੁਰੂ ਵੱਲੋਂ ਟੋਲ ਪਲਾਜ਼ਾ ਨਿੱਜਰਪੁਰਾ ਕੀਤਾ ਗਿਆ ਜਾਮ

(SKM)ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ KMM ਕਿਸਾਨ ਮਜ਼ਦੂਰ ਮੋਰਚਾ ਦੋਨਾਂ ਫੋਰਮਾਂ ਦੀ ਕਾਲ ਤੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

ਜੰਡਿਆਲਾ ਗੁਰੂ, 30 ਦਸੰਬਰ (ਕੰਵਲਜੀਤ ਸਿੰਘ) : BKU ਏਕਤਾ ਸਿੱਧੂਪੁਰ ਦੇ ਜਿਲ੍ਹਾ ਅੰਮ੍ਰਿਤਸਰ ਦੇ ਬਲਾਕ ਜੰਡਿਆਲਾ ਗੁਰੂ ਦੇ ਆਗੂ ਸਤਨਾਮ ਸਿੰਘ ਧਾਰੜ ਦੀ ਅਗਵਾਈ ਹੇਠ ਬਲਾਕ ਪ੍ਰਧਾਨ ਦਲਜੀਤ ਸਿੰਘ ਖਾਲਸਾ ਦੀ ਪ੍ਰਧਾਨਗੀ ਹੇਠ ਅੱਜ SKM ਅਤੇ KMM ਦੀ ਪੰਜਾਬ ਬੰਦ ਦੀ ਕਾਲ ਨੂੰ ਸਫਲ ਬਣਾਉਣ ਲਈ ਨਿਜਰਪੁਰਾ ਟੋਲ ਪਲਾਜ਼ਾ ਜਾਮ ਕੀਤਾ ਗਿਆ।

ਕਿਸਾਨ ਆਗੂ ਹਰਮੀਤ ਸਿੰਘ ਧੀਰੇਕੋਟ, ਅਮੋਲਕਜੀਤ ਸਿੰਘ ਨਰੈਣਗੜ੍ਹ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ BKU ਏਕਤਾ ਸਿੱਧੂਪੁਰ ਦੇ ਸੂਬਾ ਪ੍ਰਧਾਨ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਮਰਨ ਵਰਤ ਰੱਖਿਆ ਅੱਜ ਲੱਗ-ਭਗ 36 ਦਿਨ ਬੀਤ ਚੁੱਕੇ ਹਨ। ਪਰ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਮਾਨ ਸਰਕਾਰ ਕੁੰਭ ਕਰਨੀ ਨੀਂਦ ਸੁੱਤੀ ਹੋਈ ਹੈ। ਕਿਸਾਨ ਆਗੂ ਰਣਬੀਰ ਸਿੰਘ ਭੈਣੀ, ਲਵਪ੍ਰੀਤ ਸਿੰਘ ਤਾਰਾਗੜ੍ਹ ਨੇ ਕਿਹਾ ਕਿ ਪੰਜਾਬ ਬੰਦ ਦੀ ਕਾਲ ਨੂੰ ਦੁਕਾਨਦਾਰ ਵੀਰਾਂ ਅਤੇ ਟਰਾਂਸਪੋਰਟਰਾਂ, ਆਟੋ ਯੂਨੀਅਨ ਆਦਿ ਵੱਲੋਂ ਭਰਵਾਂ ਸਮਰਥਨ ਦਿੱਤਾ ਗਿਆ।

 ਕਿਸਾਨ ਆਗੂ ਬਰਿੰਦਰਜੀਤ ਸਿੰਘ ਖੇਲਾ, ਸੁਖਪਾਲ ਸਿੰਘ ਖੇਲਾ, ਬਲਜਿੰਦਰ ਸਿੰਘ ਜਾਣੀਆ ਨੇ ਦੱਸਿਆ ਕਿ ਕਿਸਾਨ ਮੋਰਚਾ -2 ਨੂੰ ਲੱਗ ਭਗ 10 ਮਹੀਨੇ ਬੀਤ ਚੁੱਕੇ ਹਨ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਰੱਖੇ ਨੂੰ ਵੀ 36 ਦਿਨ ਬੀਤ ਚੁੱਕੇ ਹਨ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਵੀ ਮੀਟਿੰਗ ਦਾ ਸੱਦਾ ਨਹੀਂ ਆਇਆ। ਇਸਤੋਂ ਸਾਫ ਹੁੰਦਾ ਹੈ ਕਿ ਸਰਕਾਰ ਪ੍ਰਾਈਵੇਟ ਅਦਾਰਿਆਂ ਨੂੰ ਫਾਇਦਾ ਪਹੁੰਚਾ ਰਹੀ ਹੈ ਤੇ ਕਿਸਾਨਾਂ ਮਜਦੂਰਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦੇਣਾ ਚਾਹੁੰਦੀ। ਕਿਸਾਨ ਆਗੂਆਂ ਕਿਹਾ ਕਿ ਪ੍ਰਸ਼ਾਸ਼ਨ ਪਹਿਲਾਂ ਵਾਂਗ ਵੱਡੇ ਪੱਧਰ ਤੇ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੂੰ ਚੁੱਕਣ ਖਨੌਰੀ ਬਾਰਡਰ ਚੜ੍ਹ ਕੇ ਆ ਸਕਦਾ ਹੈ, ਇਸ ਲਈ ਹੁਣ ਆਪਣਾ ਫਰਜ ਬਣਦਾ ਹੈ ਕਿ ਆਪਾਂ ਵੱਡੇ ਪੱਧਰ ਤੇ ਖਨੌਰੀ ਬਾਰਡਰ ਪਹੁੰਚੀਏ ।

ਇਸ ਮੌਕੇ ਆਗੂ ਬਲਵਿੰਦਰ ਸਿੰਘ ਕੰਗ, ਸੂਖਰੂਪ ਸਿੰਘ, ਸੁਖਬੀਰ ਸਿੰਘ, ਜੋਬਨਜੀਤ ਸਿੰਘ, ਜਤਿੰਦਰ ਦੇਵ, ਰਾਜੂ ਭਲਵਾਨ, ਸੋਨੂੰ ਭਲਵਾਨ, ਜਸਪਿੰਦਰ ਸਿੰਘ, ਪ੍ਰਤਾਪ ਸਿੰਘ, ਹਰਵਿੰਦਰ ਸਿੰਘ ਨੰਗਲ ਦਿਆਲ, ਬਿਕਰਮਜੀਤ ਸਿੰਘ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅਮਰਦੀਪ ਸਿੰਘ ਬਾਗੀ, ਬਲਦੇਵ ਸਿੰਘ ਭੰਗੂ, ਪਰਗਟ ਸਿੰਘ, ਚਰਨਜੀਤ ਸਿੰਘ ਸਫੀਪੁਰ, ਕੰਵਲਜੀਤ ਸਿੰਘ ਯੋਧਾ ਨਗਰੀ, ਅਜਾਦ ਸੰਘਰਸ਼ ਕਮੇਟੀ ਵੱਲੋਂ ਗੁਰਪਿੰਦਰ ਸਿੰਘ ਆਟਾਰੀ, ਨਿਰਵੈਲ ਸਿੰਘ ਆਦਿ ਹਾਜ਼ਰ ਰਹੇ।

Related Articles

Leave a Reply

Your email address will not be published.

Back to top button