ਮੁਕੇਰੀਆਂ ( ਜਸਵੀਰ ਸਿੰਘ ਪੁਰੇਵਾਲ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਮੁਹਿੰਮ ਤਹਿਤ 7ਵੇਂ ਮੈਗਾ ਰੋਜ਼ਗਾਰ ਮੇਲਿਆਂ ਦੀ ਕੜੀ ਵਿੱਚ ਬੀ.ਡੀ.ਪੀ.ਓ ਦਫ਼ਤਰ ਮੁਕੇਰੀਆਂ ਵਿੱਚ ਰੋਜ਼ਗਾਰ ਮੇਲਾ ਸਫਲਤਾਪੂਰਵਕ ਸਮਾਪਤ ਸੰਪਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਨੌਜਵਾਨਾਂ ਨੇ ਕਾਫੀ ਉਤਸ਼ਾਹ ਦਿਖਾਇਆ ਅਤੇ 404 ਜ਼ਰੂਰਤਮੰਤ ਪ੍ਰਾਰਥੀਆਂ ਨੇ ਹਿੱਸਾ ਲਿਆ, ਜਿਸ ਵਿੱਚ 283 ਪ੍ਰਾਰਥੀਆਂ ਦੀ ਮੌਕੇ ’ਤੇ ਹੀ ਚੋਣ ਹੋ ਗਈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ ਨਾਮੀ ਕੰਪਨੀਆਂ ਜਿਨ੍ਹਾਂ ਵਿੱਚ ਕੇ.ਐਫ.ਸੀ, ਆਈ.ਸੀ.ਆਈ.ਸੀ.ਆਈ, ਫਾਊਂਡੇਸ਼ਨ, ਸਤਿਆ ਮਾਈਕ੍ਰੋ ਫਾਈਨਾਂਸ, ਐਸ.ਬੀ.ਆਈ ਲਾਈਫ ਇੰਸ਼ੋਰੈਂਸ਼, ਪੀ.ਐਨ.ਬੀ., ਐਲ.ਆਈ.ਸੀ, ਪੁਖਰਾਲ ਹੈਲਥ ਕੇਅਰ, ਆਦਰਸ਼ ਪਬਲਿਕ ਸਕੂਲ ਆਦਿ ਸ਼ਾਮ ਹੋਏ।
ਉਨ੍ਹਾਂ ਇਲਾਕਾ ਦੇ ਲੋੜਵੰਦ ਨੌਜਵਾਨਾਂ ਨੂੰ ਰੋਜ਼ਗਾਰ ਮੇਲੇ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੈਗਾ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈਣ ਲਈ ਪ੍ਰਾਰਥੀ pgrkam.com ’ਤੇ ਜਾ ਕੇ ਨੌਕਰੀ ਲਈ ਅਪਲਾਈ ਕਰ ਸਕਦੇ ਹਨ ਅਤੇ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਹੋਰ ਜਾਣਕਾਰੀ ਲਈ ਦਫ਼ਤਰ ਦੇ ਫੇਸਬੁੱਕ ਪੇਜ ਡੀਬੀਈਈ ਹੁਸ਼ਿਆਰਪੁਰ ਜਾਂ ਦਫ਼ਤਰ ਦੇ ਹੈਲਪ ਲਾਈਨ ਨੰਬਰ 62801-97708 ਤੋਂ ਵੀ ਪ੍ਰਾਪਤ ਕਰ ਸਕਦੇ ਹਨ।