ਦਿੱਲੀ (ਨਿਊਜ਼ 24 ਪੰਜਾਬ) : ਕੋਰੋਨਾ ਮਹਾਂਮਾਰੀ ਸੰਕਟ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਤਹਿਤ ਅਗਲੇ ਦੋ ਮਹੀਨਿਆਂ ਲਈ ਪ੍ਰਤੀ ਵਿਅਕਤੀ 5 ਕਿਲੋ ਮੁਫਤ ਅਨਾਜ ਦੇਣ ਦਾ ਐਲਾਨ ਕੀਤਾ ਹੈ। ਇਹ ਅਨਾਜ ਗਰੀਬਾਂ ਨੂੰ ਮਈ ਅਤੇ ਜੂਨ 2021 ਲਈ ਦਿੱਤਾ ਜਾਵੇਗਾ। ਕੇਂਦਰ ਸਰਕਾਰ ਦੀ ਇਸ ਪਹਿਲਕਦਮੀ ਨਾਲ 80 ਕਰੋੜ ਲੋਕਾਂ ਨੂੰ ਲਾਭ ਹੋਣ ਦੀ ਉਮੀਦ ਹੈ।
ਦੱਸ ਦੇਈਏ ਕਿ ਪਿਛਲੇ ਸਾਲ ਵੀ ਤਾਲਾਬੰਦੀ ਦੌਰਾਨ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਲੋਕਾਂ ਨੂੰ ਅਨਾਜ ਵੰਡਿਆ ਗਿਆ ਸੀ। ਪ੍ਰਧਾਨ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਹ ਬਹੁਤ ਮਹੱਤਵਪੂਰਨ ਹੈ ਕਿ ਗਰੀਬਾਂ ਨੂੰ ਪੌਸ਼ਟਿਕ ਅਨਾਜ ਮਿਲੇ, ਜਦੋਂ ਦੇਸ਼ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦਾ ਸਾਹਮਣਾ ਕਰ ਰਿਹਾ ਹੈ। ਕੇਂਦਰ ਸਰਕਾਰ ਇਸ ਯੋਜਨਾ ‘ਤੇ 26 ਹਜ਼ਾਰ ਕਰੋੜ ਰੁਪਏ ਖਰਚ ਕਰੇਗੀI