ਹੁਸ਼ਿਆਰਪੁਰ, 24 ਅਪ੍ਰੈਲ (ਜਸਵੀਰ ਸਿੰਘ ਪੁਰੇਵਾਲ) : ਅੱਜ ਸਿਵਲ ਸਰਜਨ ਹੁਸ਼ਿਆਰਪੁਰ ਡਾ ਰਣਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ ਅਤੇ ਐਸ ਐਮ ਉ ਬੁਢਾਬਾੜ ਡਾ ਹਰਜੀਤ ਸਿੰਘ ਜੀ ਦੀ ਅਗਵਾਈ ਵਿੱਚ ਸੀ ਐਚ ਸੀ ਬੁਢਾਬਾੜ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਗਿਆ ਇਸ ਮੌਕੇ ਤੇ ਡਾ ਹਰਜੀਤ ਸਿੰਘ ਨੇ ਕਿਹਾ ਕਿ ਮਲੇਰੀਆ ਬੁਖਾਰ ਵੀ ਖ਼ਤਰ ਨਾਇਕ ਹੁੰਦਾ ਹੈ ਮਲੇਰੀਆ ਬੁਖਾਰ ਮਾਦਾ ਐਨਾਫਲੀਜ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਉਹਨਾਂ ਨੇ ਕਿਹਾ ਕਿ ਇਹ ਮੱਛਰ ਖੜ੍ਹੇ ਸਾਫ਼ ਪਾਣੀ ਪੈਦਾ ਹੁੰਦਾ ਹੈ ਅਤੇ ਇਹ ਸਵੇਰੇ ਅਤੇ ਰਾਤ ਵੇਲੇ ਕੱਟਦਾ ਹੈ ਉਹਨਾਂ ਨੇ ਕਿਹਾ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੋਰਾਨ ਮਲੇਰੀਆ ਦੀ ਬਿਮਾਰੀ ਨੂੰ ਨਜ਼ਰਅੰਦਾਜ਼ ਨਾ ਕਰੋ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਲੇਰੀਆ ਦੇ ਬੁਖਾਰ ਦਾ ਸੈਂਪਲ ਆਪਣੇ ਨੇੜੇ ਦੀ ਡਿਸਪੈਂਸਰੀ ਤੇ ਕਰਵਾ ਸਕਦੇ ਹੋ ਅਤੇ ਇਸ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫਤ ਕੀਤਾ ਜਾਂਦਾ ਹੈ ਉਹਨਾਂ ਕਿਹਾ ਕਿ ਜ਼ੀਰੋ ਮਲੇਰੀਆ ਦੇ ਟੀਚੇ ਵੱਲ ਵੱਧਦੇ ਕਦਮ ਇਸ ਮੌਕੇ ਤੇ ਸਿਹਤ ਕਰਮਚਾਰੀ ਰਾਜਦੀਪ ਸਿੰਘ ਨੌਸ਼ਹਿਰਾ ਪੱਤਣ ਨੇ ਦੱਸਿਆ ਕਿ ਮਲੇਰੀਆ ਬੁਖਾਰ ਦੇ ਲੱਛਣ ਜਿਵੇਂ ਠੰਢ ਅਤੇ ਕਾਂਬੇ ਨਾਲ ਬੁਖਾਰ ,, ਤੇਜ਼ ਬੁਖਾਰ ਅਤੇ ਸਿਰ ਦਰਦ ਹੋਣਾ ,, ਬੁਖਾਰ ਦੇ ਨਾਲ ਥਕਾਵਟ ਤੇ ਕਮਜ਼ੋਰੀ ਹੋਣਾ ਅਤੇ ਸਰੀਰ ਨੂੰ ਪਸੀਨਾ ਆਉਣਾ।
ਮਲੇਰੀਆ ਬੁਖਾਰ ਤੋਂ ਬਚਾਅ = ਘਰਾਂ ਦੇ ਆਲੇ ਦੁਆਲੇ ਛੋਟੇ ਟੋਇਆਂ ਵਿੱਚ ਪਾਣੀ ਇਕੱਠਾ ਨਾ ਹੋਣ ਦਿਓ ਅਤੇ ਇਹਨਾਂ ਨੂੰ ਮਿੱਟੀ ਨਾਲ ਢੱਕ ਦਿਉ ,, ਛੱਪੜਾਂ ਤੇ ਖੜ੍ਹੇ ਪਾਣੀ ਵਿਚ ਸਿਹਤ ਵਿਭਾਗ ਦੇ ਸਹਿਯੋਗ ਨਾਲ ਗੰਬੂਜੀਆ ਮੱਛੀਆਂ ਪਾਉ ,, ਕੱਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਤਹਾਨੂੰ ਮੱਛਰ ਕੱਟ ਨਾ ਸਕੇ ,, ਸੋਣ ਵੇਲੇ ਮੱਛਰਦਾਨੀ , ਮੱਛਰ ਭਜਾਉਣ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰੋ ਤਾਂ ਜੋ ਮੱਛਰ ਦੇ ਕੱਟਣ ਤੋਂ ਬਚਿਆ ਜਾ ਸਕੇ ਅਤੇ ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਆਉ ਮਲੇਰੀਆ ਬੁਖਾਰ ਫੈਲਾਉਣ ਵਾਲੇ ਮੱਛਰਾਂ ਨੂੰ ਖਤਮ ਕਰੀਏ।
ਇਸ ਮੌਕੇ ਤੇ ਡਾ ਬਲਿੰਦਰ ਸਿੰਘ ,, ਰਿੰਪੀ ਬੀ ਈ ਈ ,, ਫਾਰਮਾਸਿਸਟ ਸਤਿੰਦਰ ਸਿੰਘ , ਰੁਪਿੰਦਰ ਕੌਰ , ਪਿ੍ੰਸ ,, ਕਰਮਜੀਤ ਆਸ਼ਾ ਫਸੀਲੀਟੇਟਰ ਅਤੇ ਲੋਕ ਹਾਜ਼ਰ ਸਨ