ਬਠਿੰਡਾ, 24 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਜ਼ਿਲੇ ’ਚ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲੇ ਅੰਦਰ ਹੁਣ ਤੱਕ ਕੋਵਿਡ-19 ਤਹਿਤ ਕੁਲ 209675 ਸੈਂਪਲ ਲਏ ਗਏ। ਜਿਨਾਂ ਵਿਚੋਂ 17462 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 13580 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 3572 ਕੇਸ ਐਕਟਿਵ ਹਨ ਤੇ ਹੁਣ ਤੱਕ 310 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ 596 ਨਵੇ ਪਾਜੀਟਿਵ ਕੇਸ ਅਤੇ 186 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ ਘਰ ਵਾਪਸ ਪਰਤ ਗਏ ਹਨ।