ਬਠਿੰਡਾ, 29 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 220797 ਸੈਂਪਲ ਲਏ ਗਏ। ਜਿਨਾਂ ਵਿਚੋਂ 19966 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 15324 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 4296 ਕੇਸ ਐਕਟਿਵ ਹਨ ਤੇ ਹੁਣ ਤੱਕ 346 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 516 ਨਵੇਂ ਕੇਸ ਆਏ ਤੇ 255 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।