ਬਠਿੰਡਾ, 30 ਅਪ੍ਰੈਲ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 223662 ਸੈਂਪਲ ਲਏ ਗਏ। ਜਿਨਾਂ ਵਿਚੋਂ 20662 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 15537 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 4772 ਕੇਸ ਐਕਟਿਵ ਹਨ ਤੇ ਹੁਣ ਤੱਕ 353 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 7 ਦੀ ਮੌਤ, 701 ਨਵੇਂ ਕੇਸ ਆਏ ਤੇ 213 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।