ਜੰਡਿਆਲਾ ਗੁਰੂ, 2 ਮਈ (ਕੰਵਲਜੀਤ ਸਿੰਘ ਲਾਡੀ) : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜਿਲਾ ਪ੍ਰਧਾਨ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਨੂੰ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਲਈ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਇਲਾਕੇ ਦੇ ਕਿਸਾਨਾਂ ਦੀ ਦੀ ਇਕੱਤਰਤਾ ਅੱਜ ਪਿੰਡ ਕੱਥੂਨੰਗਲ ਦੇ ਗੁਰਦੁਆਰਾ ਸਿੰਘ ਸਾਹਿਬ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲਾ ਪ੍ਰਧਾਨ ਲਖਵਿੰਦਰ ਸਿੰਘ ਨੇ ਕਿਹਾ ਕਾਲੇ ਕ਼ਾਨੂੰਨਾ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਮੇ ਸਮੇ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਡਟੇ ਹੋਏ ਹਨ। ਕਿਸਾਨ ਓਹਨੀ ਦੇਰ ਘਰਾਂ ਨੂੰ ਵਾਪਸ ਨਹੀਂ ਮੁੜਨਗ਼ੇ ਜਦੋਂ ਤੱਕ ਮੋਦੀ ਸਰਕਾਰ ਇੰਨਾ ਕਾਲੇ ਕਾਨੂੰਨਾ ਨੂੰ ਵਾਪਸ ਨਹੀਂ ਲੈ ਲੈਂਦੀ।
ਇਸ ਮੌਕੇ ਤੇ ਕਿਸਾਨ ਜਥੇਬੰਦੀ ਨੇ ਵਲੋਂ ਵਿਸਥਾਰ ਕਰਦੇ ਹੋਏ ਨਵੀਂ ਕਮੇਟੀ ਦੀ ਚੋਣ ਕੀਤੀ ਗਈ। ਇਸ ਕਮੇਟੀ ਵਿਚ ਬਿਕਰਮ ਸਿੰਘ ਨੂੰ ਪ੍ਰਧਾਨ ,ਲਖਬੀਰ ਸਿੰਘ ਤੱਤਲਾ ਸੀਨੀਅਰ ਮੀਤ ਪ੍ਰਧਾਨ ,ਕੁਲਦੀਪ ਸਿੰਘ ਮੀਤ ਪ੍ਰਧਾਨ ,ਸੁਲੱਖਣ ਸਿੰਘ ਖ਼ਜ਼ਾਨਚੀ ,ਮੋਹਿੰਦਰ ਸਿੰਘ ਸਹਾਇਕ ਖ਼ਜ਼ਾਨਚੀ ,ਗੁਰਪ੍ਰੀਤ ਸਿੰਘ ਜੱਸਲ ਪ੍ਰੈਸ ਸਕੱਤਰ ,ਸਕੱਤਰ ਮੰਗਲ ਸਿੰਘ ,ਸਹਾਇਕ ਸਕੱਤਰ ਤਜਿੰਦਰ ਸਿੰਘ , ਪ੍ਰਤਾਪ ਸਿੰਘ ਵਲੰਟੀਅਰ ,ਅਤੇ ਜਗਤਾਰ ਸਿੰਘ ਨੂੰ ਵਲੰਟੀਅਰ ਚੁਣਿਆ ਗਿਆ। ਇਸ ਮੌਕੇ ਤੇ ਜੋਨ ਪ੍ਰਧਾਨ ਸਵਿੰਦਰ ਸਿੰਘ ਰੂਪੋਵਾਲੀ, ਜੋਨ ਸਕੱਤਰ ਗੁਰਲਾਲ ਸਿੰਘ ਮਾਨ ਆਦਿ ਵਿਸ਼ੇਸ਼ ਤੌਰ ਤੇ ਹਾਜਰ ਸਨ।
ਕੈਪਸ਼ਨ :ਮੀਟਿੰਗ ਦੌਰਾਨ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਸਾਨ ਜਥੇਬੰਦੀ ਦੇ ਆਗੂ ਲਖਵਿੰਦਰ ਸਿੰਘ।