ਬਠਿੰਡਾ, 03 ਮਈ (ਸੁਰੇਸ਼ ਰਹੇਜਾ) : ਜ਼ਿਲੇ ਅੰਦਰ ਕੋਵਿਡ-19 ਤਹਿਤ ਕੁਲ 230983 ਸੈਂਪਲ ਲਏ ਗਏ। ਜਿਨਾਂ ਵਿਚੋਂ 22520 ਪਾਜੀਟਿਵ ਕੇਸ ਆਏ, ਇਨਾਂ ਵਿੱਚੋਂ 16868 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਇਸ ਸਮੇਂ ਜ਼ਿਲੇ ਵਿੱਚ ਕੁੱਲ 5253 ਕੇਸ ਐਕਟਿਵ ਹਨ ਤੇ ਹੁਣ ਤੱਕ 399 ਕਰੋਨਾ ਪ੍ਰਭਾਵਿਤ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜਿਲੇ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 13 ਦੀ ਮੌਤ, 623 ਨਵੇਂ ਕੇਸ ਆਏ ਤੇ 585 ਕਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ।