ਬਠਿੰਡਾ, 5 ਮਈ (ਸੁਰੇਸ਼ ਰਹੇਜਾ) : ਜ਼ਿਲੇ ਦੀਆਂ ਮੰਡੀਆਂ ਵਿਚ 873544 ਮੀਟਿ੍ਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਦਕਿ ਕਣਕ ਦੀ ਖਰੀਦ ਕਰ ਰਹੀਆਂ ਵੱਖ-ਵੱਖ ਏਜੰਸੀਆਂ ਵਲੋਂ ਹੁਣ ਤੱਕ ਹੁਣ ਤੱਕ 853961 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ 609408 ਮੀਟਿ੍ਰਕ ਟਨ ਕਣਕ ਦੀ ਲਿਫਟਿੰਗ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ (ਆਈ.ਏ.ਐਸ.)ਨੇ ਸਾਂਝੀ ਕੀਤੀ।
ਜ਼ਿਲੇ ਚ ਕੀਤੀ ਜਾ ਰਹੀ ਕਣਕ ਦੀ ਖਰੀਦ ਬਾਰੇ ਹੋਰ ਜਾਣਕਾਰੀ ਦਿੰਦਿਆਂ ਜ਼ਿਲਾ ਫੂਡ ਤੇ ਸਪਲਾਈ ਕੰਟਰੋਲਰ ਸ੍ਰੀ ਜਸਪ੍ਰੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਵਲੋਂ 251836 ਮੀਟਿ੍ਰਕ ਟਨ, ਮਾਰਕਫੈਡ 208753 ਮੀਟਿ੍ਰਕ ਟਨ, ਪਨਸਪ 219364 ਮੀਟਿ੍ਰਕ ਟਨ, ਵੇਅਰ ਹਾਊਸ 140520 ਮੀਟਿ੍ਰਕ ਟਨ ਅਤੇ ਐਫ.ਸੀ.ਆਈ. ਵਲੋਂ 33488 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।