कोविड -19ताज़ा खबरपंजाब

ਡਿਪਟੀ ਕਮਿਸ਼ਨਰ ਨੇ ਮਿੱਤ ਸੂਮੀ ਐਗਰੀ ਸਾਇੰਸ ਦਾ ਦੌਰਾ ਕਰਕੇ ਆਕਸੀਜਨ ਕੰਨਸਨਟ੍ਰੇਟਰ ਤੇ ਮਾਈਕ੍ਰੋਬਾਇਓਲੋਜੀ ਲੈਬ ਦਾ ਲਿਆ ਜਾਇਜ਼ਾ

ਪੰਜਾਬ ਚੈਂਬਰ ਆਰਗੇਨਾਈਜੇਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਕੀਤੀ ਸ਼ਲਾਘਾ

ਹੁਣ ਤੱਕ 80 ਆਕਸੀਜਨ ਕੰਨਸਨਟ੍ਰੇਟਰਾਂ ਦੀ ਕੀਤੀ ਜਾ ਚੁੱਕੀ ਹੈ ਮੁਫ਼ਤ ਵੰਡ: ਬਲਦੀਪ ਸੰਧੂ

 

ਬਠਿੰਡਾ, 20 ਮਈ (ਸੁਰੇਸ਼ ਰਹੇਜਾ) : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਨੇ ਅੱਜ ਇੱਥੋਂ ਦੇ ਉਦਯੋਗਿਕ ਖੇਤਰ ਵਿੱਚ ਸਥਿਤ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦਾ ਦੌਰਾ ਕਰਕੇ ਇਸ ਵੱਲੋਂ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਇਸ ਭਿਆਨਕ ਬਿਮਾਰੀ ਤੋਂ ਲੋਕਾਂ ਦੇ ਬਚਾਅ ਹਿੱਤ ਦਿੱਤੇ ਜਾ ਰਹੇ ਮੁਫ਼ਤ ਆਕਸੀਜਨ ਕੰਨਸਨਟ੍ਰੇਟਰਾਂ ਲਈ ਸ਼ਲਾਘਾ ਕੀਤੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਅਤੇ ਜ਼ਿਲਾ ਪ੍ਰਸਾਸ਼ਨ ਵੱਲੋਂ ਦਿੱਤੀ ਗਈ ਪ੍ਰੇਰਨਾ ਸਦਕਾ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਵੱਲੋਂ ਇਸ ਮੁਸੀਬਤ ਦੀ ਘੜੀ ਵਿੱਚ ਮਨੁੱਖਤਾ ਦੀ ਭਲਾਈ ਲਈ ਨਿਸ਼ਕਾਮ ਸੇਵਾ ਕਰਦਿਆਂ ਕਰੋਨਾ ਪ੍ਰਭਾਵਿਤ ਲੋਕਾਂ ਦੀ ਸੁਰੱਖਿਆ ਲਈ ਮੁਫ਼ਤ ਕੰਨਸਨਟ੍ਰੇਟਰ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਆਕਸੀਜਨ ਕੰਨਸਨਟ੍ਰੇਟਰ ਨਾਲ ਪਲਸ ਆਕਸੀਮੀਟਰ ਅਤੇ ਮਾਸਕ ਆਦਿ ਵੀ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਸ੍ਰੀ ਬੀ.ਸ੍ਰੀਨਿਵਾਸਨ ਨੇ ਹੋਰ ਦੱਸਿਆ ਕਿ ਇਸ ਮਹਾਂਮਾਰੀ ਦੇ ਭਿਆਨਕ ਦੌਰ ਵਿੱਚ ਯੂ.ਐਸ.ਏ. ਅਧਾਰਿਤ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਨੁਮਾਇੰਦਿਆਂ ਡਾ. ਗੁਰਮੀਤ ਗਿੱਲ ਅਤੇ ਡਾ. ਵਸੀਨ ਬਾਵਾ ਵੱਲੋਂ ਯੂ.ਐਸ.ਏ. ਦੀ ਧਰਤੀ ‘ਤੇ ਬੈਠਿਆਂ ਪੰਜਾਬ ਦੇ ਲੋਕਾਂ ਨੂੰ ਕਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਕੀਤੀ ਜਾ ਰਹੀ ਨਿਸ਼ਕਾਮ ਸੇਵਾ ਇੱਕ ਵਡਮੁੱਲਾ ਤੇ ਸ਼ਲਾਘਾਯੋਗ ਕਦਮ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਚੈਂਬਰ ਆਰਗੇਨਾਈਜੇਸ਼ਨ ਦੇ ਭਾਰਤੀ ਮੈਂਬਰ ਅਤੇ ਮਿੱਤ ਸੂਮੀ ਐਗਰੀ ਸਾਇੰਸ ਪ੍ਰਾਈਵੇਟ ਲਿਮਟਿਡ ਦੇ ਐਮ.ਡੀ. ਸ਼੍ਰੀ ਬਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਆਰਗੇਨਾਈਜੇਸ਼ਨ ਵੱਲੋਂ ਹੁਣ ਤੱਕ 80 ਆਕਸੀਜਨ ਕੰਨਸਨਟੇ੍ਰਟਰ ਬਠਿੰਡਾ ਵਿਖੇ ਭੇਜੇ ਗਏ ਸਨ। ਜਿੰਨਾਂ ਵਿੱਚੋਂ 50 ਆਕਸੀਜਨ ਕੰਨਸਨਟ੍ਰੇਟਰ ਪਟਿਆਲਾ, ਜਲੰਧਰ, ਅੰਮ੍ਰਿਤਸਰ ਸਾਹਿਬ, ਮੁਹਾਲੀ, ਫਰੀਦਕੋਟ ਆਦਿ ਜ਼ਿਲਿਆਂ ਦੇ ਹਸਪਤਾਲਾਂ ਨੂੰ ਮੁਫ਼ਤ ਵੰਡੇ ਜਾ ਚੁੱਕੇ ਹਨ ਅਤੇ 30 ਆਕਸੀਜਨ ਕੰਨਸਨਟੇ੍ਰਟਰ ਪੇਂਡੂ ਖੇਤਰ ਨਾਲ ਸਬੰਧਿਤ ਕਰੋਨਾ ਪ੍ਰਭਾਵਿਤ ਪਿੰਡਾਂ ਤੇ ਕਸਬਿਆਂ ਨੂੰ ਵੰਡੇ ਜਾ ਰਹੇ ਹਨ।

ਇਸ ਆਕਸੀਜਨ ਕੰਨਸਨਟ੍ਰੇਟਰ ਦੀ ਕਾਰਜਵਿਧੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਸ੍ਰੀ ਬਲਦੀਪ ਸੰਧੂ ਨੇ ਦੱਸਿਆ ਕਿ ਇਸ ਨਾਲ ਇੱਕੋ ਸਮੇਂ ਦੋ ਮਰੀਜ਼ਾਂ ਨੂੰ 24 ਘੰਟੇ ਲਗਾਤਾਰ ਆਕਸੀਜਨ ਦਿੱਤੀ ਜਾ ਸਕਦੀ ਹੈ। ਖਾਸ ਗੱਲ ਇਹ ਹੈ ਕਿ ਇਸ ਆਕਸੀਜਨ ਕੰਨਸਨਸਟ੍ਰੇਟਰ ਵੱਲੋਂ ਆਕਸੀਜਨ ਕੁਦਰਤੀ ਹਵਾ ਵਿੱਚੋਂ ਹੀ ਪ੍ਰਾਪਤ ਕੀਤੀ ਜਾਂਦੀ ਹੈ

Related Articles

Leave a Reply

Your email address will not be published.

Back to top button