ਜੰਡਿਆਲਾ ਗੁਰੂ, 3 ਅਗਸਤ (ਕੰਵਲਜੀਤ ਸਿੰਘ ਲਾਡੀ) : ਅੱਜ ਭਗਤ ਪੂਰਨ ਸਿੰਘ ਜੀ ਦੀ 29ਵੀਂ ਬਰਸੀ ਦੇ ਮੌਕੇ ਤੇ ਮਿਤੀ 03 ਅਗਸਤ, 2021 ਨੂੰ ਮਾਨਾਂਵਾਲਾ ਬ੍ਰਾਂਚ ਵਿਖੇ ਖ਼ੂਨ ਦਾਨ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਉਦਘਾਟਨ ਡਾ. ਕੰਵਰਦੀਪ ਸਿੰਘ(ਡਾ. ਕੇ. ਡੀ. ਸਿੰਘ) ਮੈਡੀਕਲ ਸੁਪਰਡੈਂਟ ਗੁਰੁ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੇ ਆਪਣੇ ਕਰ ਕਮਲਾਂ ਰਾਹੀਂ ਪਿੰਗਲਵਾੜਾ ਮਾਨਾਂਵਾਲਾ ਬ੍ਰਾਂਚ ਵਿਖੇ ਕੀਤਾ । ਇਸ ਕੈਂਪ ਵਿਚ ਗੁਰੂ ਨਾਨਕ ਦੇਵ ਹਸਪਤਾਲ, ਸ੍ਰੀ ਗੁਰੂ ਰਾਮਦਾਸ ਹਸਪਤਾਲ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ 125 ਯੂਨਿਟ ਖ਼ੂਨ ਇੱਕਠਾ ਕੀਤਾ ਗਿਆ ਜੋ ਕਿ ਬਾਅਦ ਵਿਚ ਪਿੰਗਲਵਾੜੇ ਦੇ ਮਰੀਜ਼ਾਂ ਤੇ ਹੋਰ ਲੋੜਵੰਦਾਂ ਦੀ ਤੰਦਰੁਸਤੀ ਹਿੱਤ ਇਸਤੇਮਾਲ ਕੀਤਾ ਜਾਂਦਾ ਹੈ।
ਇਸ ਮੌਕੇ ਰਾਣਾ ਪਲਵਿੰਦਰ ਸਿੰਘ ਦਬੁਰਜੀ ਪ੍ਰਧਾਨ ਭਗਤ ਪੂਰਨ ਸਿੰਘ ਬਲੱਡ ਡੋਨੇਸ਼ਨ ਸੋਸਾਇਟੀ, ਸ੍ਰ. ਸੁਖਵਿੰਦਰ ਸਿੰਘ ਪ੍ਰਧਾਨ, ਸ੍ਰੀ ਗੁਰੂ ਰਾਮਦਾਸ ਬਲੱਡ ਡੋਨੇਸ਼ਨ ਸੇਵਾ ਸੋਸਾਇਟੀ (ਰਜਿ.), ਗੁਰਪ੍ਰਤਾਪ ਸਿੰਘ ਟਿੱਕਾ, ਤਜਿੰਦਰ ਸਿੰਘ, ਨਵਦੀਪ ਸਿੰਘ ਰਾਹੀ, ਸਮਸ਼ੇਰ ਸਿੰਘ, ਜੋਬਨਜੀਤ ਸਿੰਘ ਸ਼ੰਕਰਪੁਰਾ, ਹਰਜਿੰਦਰ ਸਿੰਘ ਗਿੱਲ ਅਤੇ ਸ੍ਰ. ਜਸਪਾਲ ਪ੍ਰੀਤ ਸਿੰਘ ਗੋਲਡੀ ਅਠੌਲਾ ਬਾਬਾ ਬਕਾਲਾ ਸਾਹਿਬ ਦੀਆਂ ਟੀਮਾਂ ਵਲੋਂ ਪਿੰਗਲਵਾੜੇ ਦੇ ਮਰੀਜ਼ਾਂ ਵਾਸਤੇ ਖ਼ੂਨ ਦਾਨ ਕੀਤਾ ਗਿਆ। ਡਾ. ਇੰਦਰਜੀਤ ਕੌਰ ਨੇ ਸਮੂਹ ਸੰਗਤਾਂ ਦਾ ਖੂਨ ਦਾਨ ਕੈਂਪ ਵਿਚ ਉਤਸ਼ਾਹ ਨਾਲ ਹਿੱਸਾ ਲੈਣ ਵਾਸਤੇ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਖ਼ੂਨ ਦਾਨੀਆਂ ਨੂੰ ਰਿਫਰੈਸ਼ਮੈਂਟ ਦੇਣ ਉਪਰੰਤ ਸਨਮਾਨਿਤ ਕੀਤਾ ਗਿਆ।
ਇਸ ਤੋਂ ਇਲਾਵਾ ਬੱਚਿਆਂ ਵਲੋਂ ਬਣਾਈਆਂ ਵਾਤਾਵਰਣ ਆਦਿ ਵਿਸ਼ਿਆਂ ਨਾਲ ਸੰਬੰੰਧਤ ਪੇਟਿੰਗਾਂ ਦੀ ਪ੍ਰਦਰਸ਼ਨੀ ਲਗਾਈ ਗਈ। ਬੱਚਿਆਂ ਵੱਲੋਂ ਹੱਥ ਨਾਲ ਬਣਾਈਆਂ ਕਲਾ ਕ੍ਰਿਤੀਆਂ, ਆਚਾਰ, ਮੁਰੱਬੇ, ਸ਼ਰਬਤ ਆਦਿ ਦੀ ਨੁਮਾਇਸ਼ ਵੀ ਲਗਾਈ ਗਈ। ਕੁਦਰਤੀ ਖੇਤੀ ਮਾਡਲ ਭਗਤ ਪੂਰਨ ਸਿੰਘ ਆਦਰਸ਼ ਸਕੂਲ ਮਾਨਾਂਵਾਲਾ ਦੇ ਬੱਚਿਆਂ ਵੱਲੋਂ ਪ੍ਰਦਰਸ਼ਨੀ ਵਿੱਚ ਰੱਖਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਗਲਵਾੜਾ ਸੋਸਾਇਟੀ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ, ਆਨਰੇਰੀ ਸਕੱਤਰ ਮੁਖਤਾਰ ਸਿੰਘ, ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ, ਮੈਂਬਰ ਪਿੰਗਲਵਾੜਾ ਸੋਸਾਇਟੀ ਸ੍ਰ. ਰਾਜਬੀਰ ਸਿੰਘ,
ਪ੍ਰੀਤਇੰਦਰ ਕੌਰ ਟਰੱਸਟੀ, ਭਗਵੰਤ ਸਿੰਘ ਦਿਲਾਵਰੀ, ਕੁਵਰ ਵਿਜੈ ਪ੍ਰਤਾਪ ਸਿੰਘ (ਰਿਟਾ. ਇੰਸਪੈਕਟਰ ਜਨਰਲ ਪੁਲਿਸ), ਮੈਂਬਰ ਸ਼ੋਮਣੀ ਕਮੇਟੀ ਸ੍ਰ. ਹਰਜਾਪ ਸਿੰਘ, ਪ੍ਰਸ਼ਾਸਕ ਪਿੰਗਲਵਾੜਾ ਸੋਸਾਇਟੀ ਕਰਨਲ ਦਰਸ਼ਨ ਸਿੰਘ ਬਾਵਾ, ਪ੍ਰਸ਼ਾਸਕ ਮਾਨਾਂਵਾਲਾ ਸ੍ਰ. ਜੈ ਸਿੰਘ, ਜਨਰਲ ਮੈਨੇਜਰ ਸ਼੍ਰੀ ਤਿਲਕ ਰਾਜ, ਮੈਡੀਕਲ ਸੋਸ਼ਲ ਵਰਕਰ ਸ਼੍ਰੀ. ਗੁਲਸ਼ਨ ਰੰਜਨ, ਸ੍ਰ. ਹਰਪਾਲ ਸਿੰਘ ਸੰਧੂ, ਡਾ. ਨਿਰਮਲ ਸਿੰਘ, ਸ੍ਰ. ਗੁਰਨਾਇਬ ਸਿੰਘ, ਪਰਮਿੰਦਰ ਭੱਟੀ ਅਤੇ ਕਈ ਹੋਰ ਪਤਵੰਤੇ ਸ਼ਾਮਿਲ ਸਨ।