ਜੰਡਿਆਲਾ ਗੁਰੂ 29 ਅਗਸਤ (ਕੰਵਲਜੀਤ ਸਿੰਘ ਲਾਡੀ): ਅੱਜ ਕਿਸ਼ਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਨਿੱਜਰਪੁਰਾ ਟੋਲ ਪਲਾਜ਼ੇ ਤੇ ਹਰਿਆਣੇ ਦੀ ਖੱਟਰ ਸਰਕਾਰ ਦੇ ਜਬਰ ਖ਼ਿਲਾਫ਼ ਰੋਡ ਨੂੰ ਬੰਦ ਕਰ ਕੇ ਮੋਦੀ ਅਤੇ ਖੱਟਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਜਿਸ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਗੱਜਣ ਸਿੰਘ ਰਾਮਪੁਰਾ ਸੋਨੂੰ ਮਾਹੌਲ ਸੁਲਤਾਨਵਿੰਡ ਅਤੇ ਬਲਵੰਤ ਸਿੰਘ ਪੰਡੋਰੀ ਨੇ ਕੀਤੀ । ਉਨ੍ਹਾਂ ਪ੍ਰੈੱਸ ਨਾਲ ਗੱਲ ਬਾਤ ਦੌਰਾਨ ਕਿਸ਼ਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਅੰਗਰੇਜ਼ ਸਿੰਘ ਚਾਟੀਵਿੰਡ, ਜੋਨ ਪ੍ਰਧਾਨ ਮੰਗਲ ਸਿੰਘ ਰਾਮਪੁਰਾ ਅਤੇ ਜ਼ੋਨ ਪ੍ਰਧਾਨ ਪਰਮਜੀਤ ਸਿੰਘ ਵਰਪਾਲ ਨੇ ਟਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਮੋਦੀ ਸਰਕਾਰ ਅਤੇ ਹਰਿਆਣੇ ਵਿਚਲੀ ਬੀ .ਜੇ. ਪੀ ਦੀ ਖੱਟਰ ਸਰਕਾਰ ਕਿਸਾਨਾਂ ਤੇ ਜਬਰ ਢਾਹ ਰਹੀ ਹੈੈ।
ਪਰ ਪਿਛਲੇ ਇਕ ਸਾਲ ਤੋਂ ਇਨ੍ਹਾਂ ਹਕੂਮਤਾਂ ਦੇ ਜਬਰ ਦਾ ਕਿਸਾਨ ਸਬਰ ਨਾਲ ਮੁਕਾਬਲਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਜਿੰਨਾ ਮਰਜ਼ੀ ਕਿਸਾਨਾਂ ਤੇ ਜਬਰ ਢਾਹ ਲੈਣ ਪਰ ਭਾਰਤ ਦੇ ਕਿਸਾਨ ਆਪਣੇ ਹੱਕਾਂ ਦਾ ਅੰਦੋਲਨ ਲਗਾਤਾਰ ਜਾਰੀ ਰੱਖਣਗੇ ਅਤੇ ਪੰਜਾਬ ਦੇ ਕਿਸਾਨਾਂ ਨੇ ਹਰਿਆਣਾ ਦੀ ਖੱਟਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਬਰ ਦਾ ਕੁਹਾੜਾ ਵਾਉਣਾ ਬੰਦ ਨਾ ਕੀਤਾ ਤਾਂ ਇਸ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਵੇਗਾ । ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਤਕ ਆਪਣਾ ਅੰਦੋਲਨ ਜਾਰੀ ਰੱਖਣਗੇ । ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਹਰਦੀਪ ਸਿੰਘ ਮਿੱਠਾ, ਗੁਰਪ੍ਰੀਤ ਸਿੰਘ ਬੰਡਾਲਾ ,ਕੁਲਦੀਪ ਸਿੰਘ ਨਿੱਜਰਪੁਰਾ, ਨਾਹਰ ਸਿੰਘ ਪੰਡੋਰੀ, ਬਲਕਾਰ ਸਿੰਘ ਬਾਲੀਆਂ, ਸੁਰਜੀਤ ਸਿੰਘ ਤੇ ਸੁਖਰਾਜ ਸਿੰਘ ਗੁਰੂਵਾਲੀ ਵੀ ਹਾਜ਼ਰ ਸਨ।