ਚੋਹਲਾ ਸਾਹਿਬ/ਤਰਨਤਾਰਨ, 16 ਸਤੰਬਰ (ਰਾਕੇਸ਼ ਨਈਅਰ) : ਕੇਂਦਰ ਦੀ ਮੋਦੀ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 17 ਸਤੰਬਰ ਨੂੰ ਸੰਸਦ ਦੇ ਘਿਰਾਓ ਦੇ ਦਿੱਤੇ ਪ੍ਰੋਗਰਾਮ ਤਹਿਤ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਸਾਬਕਾ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਵੀਰਵਾਰ ਨੂੰ ਸੈਂਕੜੇ ਵਰਕਰਾਂ ਦਾ ਵੱਡਾ ਜਥਾ ਚੋਹਲਾ ਸਾਹਿਬ ਤੋਂ ਦਿੱਲੀ ਲਈ ਰਵਾਨਾ ਹੋਇਆ।ਇਸ ਮੌਕੇ ਗੱਲਬਾਤ ਕਰਦੇ ਹੋਏ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ ਦੇਸ਼ ਅਤੇ ਪੰਜਾਬ ਦੇ ਕਿਸਾਨਾਂ ਲਈ ਬਹੁਤ ਹੀ ਮਾੜੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਹੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਨੂੰ ਤਿਆਰ ਹੈ।
ਸੱਤਾ ਦੇ ਨਸ਼ੇ ਵਿਚ ਧੁੱਤ ਅੰਨੀਂ ਬੋਲੀ ਸੈਂਟਰ ਦੀ ਮੋਦੀ ਸਰਕਾਰ ਸਿਰਫ ਤੇ ਸਿਰਫ ਪੂੰਜੀਪਤੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨ ਪਿਛਲੇ ਦਸ ਮਹੀਨਿਆਂ ਤੋਂ ਇਹ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਦਿਨ-ਰਾਤ ਸੜਕਾਂ ‘ਤੇ ਬੈਠੇ ਹਨ,ਪਰ ਸਰਕਾਰ ਅੱਖਾਂ ਮੀਟੀ ਬੈਠੀ ਹੈ।ਜਥੇ ਕਰਮੂੰਵਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਇਨ੍ਹਾਂ ਤਿੰਨਾਂ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ 17 ਸਤੰਬਰ ਨੂੰ ਦਿੱਲੀ ਵਿੱਚ ਸੰਸਦ ਦਾ ਘਿਰਾਓ ਕਰਨ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਸੀਨੀਅਰ ਆਗੂ ਮਨਜੀਤ ਸਿੰਘ ਪੱਖੋਪੁਰ,ਸੀਨੀਅਰ ਆਗੂ ਸਵਿੰਦਰ ਸਿੰਘ ਕਾਕਾ ਪ੍ਰਧਾਨ, ਚੈਂਚਲ ਸਿੰਘ ਚੋਹਲਾ ਸਾਹਿਬ ਮੈਂਬਰ ਜ਼ਿਲ੍ਹਾ ਪ੍ਰੀਸ਼ਦ,ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ,ਦਲੇਰ ਸਿੰਘ ਢਿੱਲੋਂ ਕਰਮੂੰਵਾਲਾ,ਦਇਆ ਸਿੰਘ ਚੋਹਲਾ ਖੁਰਦ,ਤਰਲੋਚਨ ਸਿੰਘ ਡੀਆਰ, ਸੁਖਬੀਰ ਸਿੰਘ ਆੜਤੀ,ਗੁਰਪ੍ਰੀਤ ਸਿੰਘ ਨੰਬਰਦਾਰ,ਸੁਰਿੰਦਰ ਸਿੰਘ ਬੱਬੂ,ਭੁਪਿੰਦਰ ਸਿੰਘ ਗਾਬੜੀਆ,ਹੌਲਦਾਰ ਹਰਬੰਸ ਸਿੰਘ ਫੌਜੀ ਚੋਹਲਾ ਸਾਹਿਬ,ਰਾਮਜੀਤ ਸਿੰਘ ਪ੍ਰਧਾਨ ਕੱਪੜੇ ਵਾਲੇ,ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ ਯੂਥ ਆਗੂ, ਜਸਵਿੰਦਰ ਸਿੰਘ ਸਾਬਕਾ ਮੈਂਬਰ, ਜਗਦੇਵ ਸਿੰਘ ਪੱਖੋਪੁਰ,ਕੰਵਲਜੀਤ ਸਿੰਘ,ਕੈਪਟਨ ਅਮਰੀਕ ਸਿੰਘ ਪੱਖੋਪੁਰ,ਗੁਰਵਿੰਦਰ ਸਿੰਘ ਪੱਖੋਪੁਰ, ਬਲਵਿੰਦਰ ਸਿੰਘ ਕਾਕਾ,ਮਨਿੰਦਰ ਸਿੰਘ ਮੰਨਾ ਨੰਬਰਦਾਰ,ਸਰਬਜੀਤ ਸਿੰਘ ਪੱਖੋਪੁਰ,ਕੇਵਲ ਸਿੰਘ,ਸਤਨਾਮ ਸਿੰਘ ਢਿੱਲੋਂ ਚੋਹਲਾ ਸਾਹਿਬ, ਭੁਪਿੰਦਰ ਸਿੰਘ,ਗੁਰਭੇਜ ਸਿੰਘ ਚੰਬਾ ਕਲਾਂ,ਗੁਰਮੇਜ ਸਿੰਘ ਚੋਹਲਾ, ਡਾਕਟਰ ਇੰਦਰਜੀਤ ਸਿੰਘ ਸਾਬਕਾ ਪ੍ਰੈੱਸ ਸਕੱਤਰ ਹਲਕਾ ਖਡੂਰ ਸਾਹਿਬ ਆਦਿ ਪਾਰਟੀ ਵਰਕਰ ਹਾਜ਼ਰ ਸਨ।