ਜਲੰਧਰ, 22 ਸਤੰਬਰ (ਕਬੀਰ ਸੌਂਧੀ) : ਦਿੱਲੀ ਗੁਰਦੁਆਰ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਗੁਰਦੁਆਰਾ ਚੋਣ ਡਾਇਰੈਕਟਰ ਨੇ ਗੁਰਮੁਖੀ ਪੜ੍ਹਨ ਅਤੇ ਲਿਖਣ ਦਾ ਟੈਸਟ ਲਿਆ ਜਿਸ ਵਿਚ ਸਿਰਸਾ ਗੁਰਮੁਖੀ ਪੜ੍ਹਨ ਲਿਖਣ ਵਿੱਚ ਨਾਕਾਮ ਸਿੱਧ ਹੋਏ ਹਨ ਮਨਜਿੰਦਰ ਸਿੰਘ ਸਿਰਸਾ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ 1358 ਤੇ ਸੁਸ਼ੋਭਤ ਬਾਣੀ ਨਹੀਂ ਪੜ੍ਹ ਸਕੇ ਬਾਅਦ ਵਿਚ ਸਿਰਸਾ ਨੇ ਅਪਨੀ ਮਰਜੀ ਦੇ 46 ਸ਼ਬਦ ਗੁਰਮੁਖੀ ਦੇ ਲਿਖੇ ਉਨ੍ਹਾਂ ਵਿੱਚੋਂ ਸਤਾਈ ਸ਼ਬਦ ਗਲਤ ਲਿਖੇ ਸਿੱਖ ਜਥੇਬੰਦੀਆਂ ਦੇ ਆਗੂ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਪ੍ਰਧਾਨ ਸਿੱਖ ਯੂਥ ਫੈੱਡਰੇਸ਼ਨ (ਭਿੰਡਰਾਂਵਾਲਾ) ਭਾਈ ਭੁਪਿੰਦਰ ਸਿੰਘ (ਛੇ ਜੂਨ) ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਖਾਲਸਾ ਬਸਤੀ ਮਿੱਠੂ ਨੇ ਇਕ ਸਾਂਝੇ ਬਿਆਨ ਵਿਚ ਕਿਹਾ ਹੈ
ਕਿ ਇਸ ਤੋਂ ਵੱਡੀ ਬਦਕਿਸਮਤੀ ਕੌਮ ਦੀ ਹੋਰ ਕੀ ਹੋ ਸਕਦੀ ਹੈ ਜਿਸ ਨੂੰ ਗੁਰਬਾਣੀ ਪੜ੍ਹਨੀ ਨਹੀਂ ਆਉਂਦੀ ਗੁਰਮੁਖੀ ਭਾਸ਼ਾ ਲਿਖਣੀ ਪੜ੍ਹਨੀ ਨਹੀਂ ਆਉਂਦੀ ਉਹ ਦਿੱਲੀ ਮੈਨੇਜਮੈਂਟ ਕਮੇਟੀ ਦਾ ਪ੍ਰਧਾਨ ਬਣ ਕੇ ਕਈ ਸਾਲਾਂ ਤੋਂ ਵਿਚਰ ਰਿਹਾ ਹੈ ਸੁਖਬੀਰ ਸਿੰਘ ਬਾਦਲ ਇਹੋ ਜਿਹੇ ਲੋਕਾਂ ਨੂੰ ਪ੍ਰਧਾਨ ਬਣਾ ਕੇ ਸਿੱਖੀ ਨਾਲ ਧ੍ਰੋਹ ਕਮਾ ਰਹੇ ਹਨ ਅਸੀਂ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਹਰਪ੍ਰੀਤ ਸਿੰਘ ਜੀ ਨੂੰ ਬੇਨਤੀ ਕਰਦੇ ਹਾਂ ਕਿ ਦਿੱਲੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਦੇ ਇਸੇ ਤਰ੍ਹਾਂ ਪੇਪਰ ਕਰਵਾਏ ਜਾਣ ਤਾਂ ਕਿ ਪਤਾ ਲੱਗ ਸਕੇ ਹੋਰ ਕਿਨੇ ਮੈਂਬਰ ਇਸੇ ਤਰ੍ਹਾਂ ਗੁਰਬਾਣੀ ਪੜ੍ਹਨ ਲਿਖਣ ਤੋਂ ਅਣਜਾਣ ਹਨ ਅਤੇ ਬਾਣੀ ਅਤੇ ਬਾਣੇ ਦੇ ਕੋਰੇ ਹਨ ਅਜਿਹੇ ਮੈਂਬਰਾਂ ਦੀ ਮੈਂਬਰਸ਼ਿਪ ਖ਼ਤਮ ਹੋਣੀ ਚਾਹੀਦੀ ਹੈ ਅਤੇ ਸਕਾਲਰ ਲੋਕਾਂ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਇਸ ਮੋਕੇ ਤੇ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ,ਰਾਜਪਾਲ ਸਿੰਘ ਪ੍ਰਬਜੋਤ ਸਿੰਘ ਖਾਲਸਾ ਤਜਿੰਦਰ ਸਿੰਘ ਸੰਤ ਨਗਰ, ਮਨਜੀਤ ਸਿੰਘ ਵਿੱਕੀ, ਕੁਲਦੀਪ ਸਿੰਘ ਘੁੰਗਰਾਲੀ, ਕਮਲਜੀਤ ਸਿੰਘ ਜੋਨੀ,ਆਦਿ ਹਾਜਰ ਸਨ।