ਜਲੰਧਰ 26 ਸਤੰਬਰ (ਕਬੀਰ ਸੌਂਧੀ) : ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਾਉਣ ਲਈ ਜੋ ਭਾਰਤ ਬੰਦ ਦੀ ਅਪੀਲ ਕੀਤੀ ਹੈ ਉਸ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ ਵੱਖ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਤੇ ਜਲੰਧਰ ਬੰਦ ਨੂੰ ਸ਼ਾਂਤਮਈ ਢੰਗ ਨਾਲ ਮੁਕੰਮਲ ਬੰਦ ਕਰਨ ਲਈ ਜੋ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਦਾ ਬਹੁਤ ਹੀ ਉਤਸ਼ਾਹ ਨਤੀਜੇ ਸਾਹਮਣੇ ਆ ਰਹੇ ਹਨ ਸਾਰੀਆਂ ਐਸੋਸੀਏਸ਼ਨਾਂ ਵੱਲੋਂ ਆਪਣੀ ਆਪਣੀ ਮਾਰਕੀਟਾਂ ਬੰਦ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਤੇ ਵਿੱਕੀ ਖਾਲਸਾ ਨੇ ਇਕ ਸਾਂਝੇ ਬਿਆਨ ਰਾਹੀਂ ਸਮੁੱਚੇ ਸ਼ਹਿਰ ਵਾਸੀਆਂ ਨੂੰ ਕਿਸਾਨਾਂ ਨਾਲ ਸਹਿਯੋਗ ਕਰਦੇ ਹੋਏ ਜਲੰਧਰ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ
ਤਾਂ ਜੋ ਕੇਂਦਰ ਸਰਕਾਰ ਵੱਲੋਂ ਜਬਰੀ ਥੋਪੇ ਜਾ ਰਹੇ ਕਾਲੇ ਕਾਨੂੰਨ ਰੱਦ ਕਰਵਾਏ ਜਾ ਸਕਣ ਤੇ ਕਿਸਾਨ ਵੀਰ ਜੋ ਲਗਪਗ ਇਕ ਸਾਲ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ ਜਿੱਤ ਪ੍ਰਾਪਤ ਕਰਕੇ ਆਪਣੇ ਘਰਾਂ ਨੂੰ ਪਰਤ ਸਕਣ ਉਨ੍ਹਾਂ ਕਿਹਾ ਕਿ ਬੰਦ ਨੂੰ ਬਿਲਕੁਲ ਸ਼ਾਂਤ ਰਖਿਆ ਜਾਵੇਗਾ ਹੱਥ ਜੋੜ ਕੇ ਬੰਦ ਰੱਖਣ ਦੀ ਅਪੀਲ ਕੀਤੀ ਜਾਵੇਗੀ ਇਸ ਮੌਕੇ ਹਰਪ੍ਰੀਤ ਸਿੰਘ ਸੋਨੂੰ ਗੁਰਜੀਤ ਸਿੰਘ ਸਤਨਾਮੀਆ ਗੁਰਦੀਪ ਸਿੰਘ ਲੱਕੀ ਪ੍ਰਭਜੋਤ ਸਿੰਘ ਖਾਲਸਾ ਹਰਵਿੰਦਰ ਸਿੰਘ ਚਿਟਕਾਰਾ ਚਰਨਜੀਤ ਸਿੰਘ ਸੇਠੀ ਮੋਹਿੰਦਰ ਸਿੰਘ ਖੁਰਾਣਾ ਹਰਜਿੰਦਰ ਸਿੰਘ ਪਰੁਥੀ ਆਦਿ ਸਾਮਿਲ ਸਨ।