ताज़ा खबरपंजाब

CM ਮਾਨ ਦਾ ਵੱਡਾ ਐਲਾਨ, ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਹੋਵੇਗਾ ਜਲਦ ਹੀ ਮੁਹੱਈਆ

ਬਠਿੰਡਾ, 15 ਜਨਵਰੀ (ਬਿਊਰੋ) : ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਚ ਲੜਕੀਆਂ ਕਿਸੇ ਵੀ ਖੇਤਰ ਵਿਚ ਲੜਕਿਆਂ ਨਾਲੋਂ ਘੱਟ ਨਹੀਂ ਹਨ। ਇਸ ਲਈ ਮਾਪਿਆਂ ਦਾ ਫਰ਼ਜ ਬਣਦਾ ਹੈ ਕਿ ਉਹ ਪੁੱਤਾਂ ਵਾਂਗ ਧੀਆਂ ਦਾ ਮਾਣ ਸਤਿਕਾਰ ਕਰਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਹੈ। ਸਰਕਾਰ ਵੱਲੋਂ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾ ਰਹੇ ਹਨ। ਸਿੱਖਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਲੜਕੀਆਂ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰੇਗੀ ਅਤੇ ਔਰਤਾਂ ਦੀ ਸੁਰੱਖਿਆ ਤੋਂ ਇਲਾਵਾ ਲਿੰਗ ਅਨੁਪਾਤ ਵਿਚ ਵਾਧਾ ਕਰਨ ਲਈ ਜਾਗਰੂਕਤਾ ਫ਼ੈਲਾਈ ਜਾਵੇਗੀ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਦਿੱਤੀ ਜਾਣ ਵਾਲੀ ਰਾਸ਼ੀ ਸਬੰਧੀ ਡਾਟਾ ਤਿਆਰ ਕਰ ਲਿਆ ਗਿਆ ਹੈ। ਜਲਦੀ ਹੀ ਇਹ ਰਕਮ ਉਨ੍ਹਾਂ ਨੂੰ ਮੁਹੱਈਆ ਕਰਵਾਉਣੀ ਸ਼ੁਰੂ ਕਰ ਦਿੱਤੀ ਜਾਵੇਗੀ।

ਉਨ੍ਹਾਂ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੁ਼ਜ਼ਗਾਰ ਮੁਹੱਈਆ ਕਰਵਾਉਣ ਲਈ ਵੀ ਵਿਸ਼ੇਸ ਉਪਰਾਲੇ ਕਰ ਰਹੀ ਹੈ। ਸਰਕਾਰ ਵੱਲੋਂ ਹੁਣ ਤੱਕ ਬਹੁਤ ਘੱਟ ਸਮੇਂ ਵਿਚ 25000 ਤੋਂ ਵਧੇਰੇ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆ ਹਨ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਜਲਦ ਹੀ 6000 ਨਵੀਂਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਆਦਿ ਦੀਆਂ ਅਸਾਮੀਆਂ ਕੱਢੀਆਂ ਜਾ ਰਹੀਆਂ ਹਨ।

Related Articles

Leave a Reply

Your email address will not be published.

Back to top button