ਜਲੰਧਰ, 28 ਅਗਸਤ (ਕਬੀਰ ਸੌਂਧੀ) : ਅੱਜ ਮਿਤੀ 28-08-2022 ਨੂੰ ਸ਼੍ਰੀ ਗੁਰਸ਼ਰਨ ਸਿੰਘ ਸੰਧੂ IPS ਪੁਲਿਸ ਕਮਿਸ਼ਨਰ ਜਲੰਧਰ ਵੱਲੋਂ ਮਿਤੀ 29-08-2022 ਨੂੰ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਪੰਜਾਬ ਸਰਕਾਰ ਵੱਲੋਂ ਹੋਣ ਜਾ ਰਹੇ, ਖੇਡਾਂ ਵਤਨ ਪੰਜਾਬ ਦੀਆਂ, ਵਿੱਚ ਉਦਘਾਟਨੀ ਸਮਾਰੋਹ ਵਿੱਚ ਵਿਸ਼ੇਸ਼ ਤੌਰ ਤੇ ਪਧਾਰ ਰਹੇ ਮਾਨਯੋਗ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਸਿੰਘ ਮਾਨ ਜੀ ਦੇ ਸੁਰੱਖਿਆ ਸਬੰਧ ਵਿੱਚ ਦੌਰਾ ਕੀਤਾ ਗਿਆ। ਸਕਿਓਰਟੀ ਸਬੰਧੀ ਹੋ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਇਸ ਦੌਰਾਨ ਮਾਣਯੋਗ ਡਿਪਟੀ ਕਮਿਸ਼ਨਰ ਜਲੰਧਰ ਸ. ਜਸਪ੍ਰੀਤ ਸਿੰਘ IAS, ਜੀ ਨਾਲ ਵੀ ਸੁਰੱਖਿਆ ਸਬੰਧੀ ਅਤੇ ਬਾਕੀ ਹੋਣ ਜਾ ਰਹੇ ਪ੍ਰੋਗਰਾਮਾਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਤੌਰ ਤੇ ਅਡਵਾਂਸ security ਲਾਈਨਰ ( ASL) ਅਤੇ ਹੋਰ ਬਾਕੀ ਸਾਰੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਗਈ। ਸਾਰੇ ਪ੍ਰੋਗਰਾਮ ਨੂੰ ਯੋਜਨਾਬੱਧ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਕਿਹਾ ਗਿਆ।